ਅੰਮ੍ਰਿਤਸਰ : ਸਾਧੂ ਦੇ ਭੇਸ 'ਚ ਲੁੱਟ ਕਰਨ ਵਾਲੇ ਇਕ ਵੱਡੇ ਗਿਰੋਹ ਨੂੰ ਅੰਮ੍ਰਿਤਸਰ ਪੁਲਸ ਨੇ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਲੋਕ ਆਪਣੇ ਆਪ ਨੂੰ ਇਕ ਬਜ਼ੁਰਗ ਆਸ਼ਰਮ ਨਾਲ ਜੁੜਿਆ ਹੋਇਆ ਦੱਸਦੇ ਸਨ, ਜਿਸ ਕਾਰਨ ਉਹ ਦਾਨ ਦੇ ਨਾਮ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ। ਐਸ.ਐਚ.ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਤੋਂ ਲੁੱਟ ਦਾ ਸਮਾਨ ਬਰਾਮਦ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਮਾਮਲੇ 'ਚ ਇਕ ਗੱਲ ਸਾਫ ਹੈ ਕਿ ਧਰਮ ਦੇ ਨਾਮ 'ਤੇ ਲੋਕ ਕਈ ਵਾਰ ਦਿਆਲੂ ਹੋ ਜਾਂਦੇ ਹਨ ਪਰ ਇਸ ਤਰ੍ਹਾਂ ਲੋਕ ਇਸ ਹਮਦਰਦੀ ਨੂੰ ਆਪਣਾ ਹਥਿਆਰ ਬਣਾ ਕੇ ਵਾਰਦਾਤ ਨੂੰ ਅੰਜਾਮ ਦੇ ਦਿੰਦੇ ਹਨ।
ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਰਿਪੋਰਟ 'ਤੇ ਉੱਠੇ ਸੁਆਲ
NEXT STORY