ਤਲਵੰਡੀ ਸਾਬੋ (ਮੁਨੀਸ਼) - ਖਾਲਸਾ ਦਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸ਼ੁਰੂ ਹੋ ਗਿਆ ਹੈ । ਸਵੇਰ ਤੋਂ ਹੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ ।ਖਾਲਸੇ ਦੇ ਜਨਮ ਦਿਹਾੜੇ ਨੂੰ ਲੈ ਕੇ ਅੱਜ ਤਖ਼ਤ ਸਾਹਿਬ ਦੇ ਨਜ਼ਦੀਕੀ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਕੀਤੀ, ਜਦੋਂ ਕਿ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਸੰਗਤਾਂ ਨੂੰ ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦਾ ਉਦੇਸ਼ ਦਿੱਤਾ ਹੈ ।
ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਨੇ ਦੱਸਿਆ ਕਿ 13 ਅਤੇ 14 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਤਖ਼ਤ ਸਾਹਿਬ ਵਿਖੇ ਆਤਿਸ਼ਬਾਜ਼ੀ ਕੀਤੀ ਜਾ ਰਹੀ ਹੈ, ਜਦ ਕਿ ਇਸ ਵਾਰ ਤਖ਼ਤ ਸਾਹਿਬ ਦੇ ਸਾਰੇ ਗੁਰਦੁਆਰਾ ਸਾਹਿਬ 'ਤੇ ਵਿਸ਼ੇਸ਼ ਲਾਈਟਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਤਖ਼ਤ ਸਾਹਿਬ ਦੇ ਮੈਨੇਜਰ ਜਗਪਾਲ ਸਿੰਘ, ਐਡੀਸ਼ਨ ਮੈਨੇਜਰ ਸ਼ਮਸ਼ੇਰ ਸਿੰਘ ਚੱਠਾ, ਕੌਂਸਲਰ ਰਣਜੀਤ ਮਲਕਾਣਾ ਤੇ ਬਲਵਿੰਦਰ ਗਿੱਲ, ਅਕਾਲੀ ਆਗੂ ਸੁਖਵੀਰ ਸਿੰਘ ਚੱਠਾ, ਜਸਵਿੰਦਰ ਸਿੰਘ ਸਿੱਧੂ ਸਰਕਲ ਪ੍ਰਧਾਨ ਤਲਵੰਡੀ, ਗੁਰਜੀਤ ਸਿੰਘ ਕੋਟਬਖਤੂ ਸਰਕਲ ਪ੍ਰਧਾਨ ਰਾਮਾਂ ਵੀ ਹਾਜ਼ਰ ਸਨ । ਉਧਰ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਦਮਦਮਾ ਸਾਹਿਬ ਵਿਖੇ ਪੁੱਜ ਰਹੀਆਂ ਹਨ ਸੰਗਤਾਂ ਪਵਿੱਤਰ ਸਰੋਵਰਾਂ ਵਿਚ ਇਸ਼ਨਾਨ ਕਰਕੇ ਗੁਰਘਰ ਨਤਮਸਤਕ ਹੋ ਰਹੀਆਂ ਸਨ । ਅੱਜ ਪਹਿਲੇ ਦਿਨ ਹੀ ਸੰਗਤਾਂ ਦੀ ਵੱਡੀ ਭੀੜ ਦੇਖਣ ਨੂੰ ਮਿਲ ਰਹੀ ਸੀ ।ਇਧਰ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰ ਦਿੱਤੇ ਗਏ ਹਨ ਜਿਨ੍ਹਾਂ ਦੇ ਭੋਗ 14 ਅਪ੍ਰੈਲ ਨੂੰ ਪਾਏ ਜਾਣਗੇ, ਬੁੰਗੇ ਦੇ ਮੁਖੀ ਬਾਬਾ ਛੋਟਾ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਲੰਗਰਾਂ ਅਤੇ ਰਹਿਣ ਦੇ ਖਾਸ ਪ੍ਰਬੰਧ ਕੀਤੇ ਗਏ ਹਨ, ਸੰਗਤਾਂ ਵੱਡੀ ਗਿਣਤੀ ਵਿਚ ਲੰਗਰਾਂ ਵਿਚ ਸੇਵਾ ਕਰਨ ਲਈ ਵੀ ਪੁੱਜ ਰਹੀਆਂ ਹਨ ।
ਕੋਸ਼ਿਸ਼ ਕਰਨਾ ਹੀ ਸਫਲਤਾ ਦਾ ਪ੍ਰਤੀਕ ਹੁੰਦਾ ਹੈ
NEXT STORY