ਧੂਰੀ- ਧੂਰੀ ਇਲਾਕੇ 'ਚ ਇਕ ਦੁਕਾਨ ਅੱਗ ਦੀ ਲਪੇਟ 'ਚ ਆ ਕੇ ਸੜ ਕੇ ਸੁਆਹ ਹੋ ਗਈ। ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਟ ਸਰਕਿਟ ਦੱਸਿਆ ਜਾ ਰਿਹਾ ਹੈ। ਪੀੜਤ ਦੁਕਾਨਦਾਰ ਦਾ ਕਹਿਣਾ ਹੈ ਕਿ ਉਹ ਬੈਂਕ ਤੋਂ ਕਰਜਾ ਲੈ ਕੇ ਦੁਕਾਨ ਚਲਾ ਰਿਹਾ ਸੀ ਅਤੇ ਇਸ ਅੱਗ ਨੇ ਉਸਦਾ ਸਭ ਕੁਝ ਤਬਾਹ ਕਰ ਦਿੱਤਾ ਹੈ।
ਉਧਰ ਸਥਾਨਕ ਲੋਕਾਂ ਦਾ ਕਹਿਣਾ ਹੈ ਫਾਇਰ ਬ੍ਰਿਗੇਡ ਦੇ ਪ੍ਰਬੰਧ ਨਾ ਹੋਣ ਕਰਕੇ ਲੋਕਾਂ ਨੂੰ ਵੱਡੇ ਘਾਟੇ ਦੀ ਮਾਰ ਝਲਣੀ ਪੈ ਰਹੀ ਹੈ।
ਜ਼ਿਕਰਯੋਗ ਹੈ ਕਿ ਇਲਾਕੇ 'ਚ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਹਾਦਸੇ ਵਾਪਰ ਚੁੱਕੇ ਹਨ ਪਰ ਪ੍ਰਸ਼ਾਸਨ ਵਲੋਂ ਇਸ ਵਲ ਕੋਈ ਦਿਆਨ ਨਹੀਂ ਦਿੱਤਾ ਜਾ ਰਿਹਾ।
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ
NEXT STORY