ਚੰਡੀਗੜ੍ਹ- ਹਰਿਆਣਾ ਸਰਕਾਰ ਨੇ ਯੋਗਗੁਰੂ ਰਾਮਦੇਵ ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜੇ ਨੇ ਇਹ ਜਾਣਕਾਰੀ ਦਿੱਤੀ ਹੈ।
ਯੋਗਗੁਰੂ ਰਾਮਦੇਵ ਹਰਿਆਣਾ ਦੇ ਬ੍ਰੈਂਡ ਅੰਬੈਡਸਰ ਪਹਿਲਾਂ ਤੋਂ ਹੀ ਹਨ। ਮਨੋਹਰ ਲਾਲ ਖੱਟੜ ਸਰਕਾਰ ਨੇ ਸੱਤਾ 'ਚ ਆਉਣ ਦੇ ਨਾਲ ਹੀ ਇਸ ਦਾ ਐਲਾਨ ਕਰ ਦਿੱਤਾ ਸੀ। ਹੁਣ ਉਨ੍ਹਾਂ ਨੂੰ ਰਾਜ 'ਚ ਕੈਬਨਿਟ ਮੰਤਰੀ ਦਾ ਦਰਜਾ ਵੀ ਦੇ ਦਿੱਤਾ ਗਿਆ ਸੀ।
ਸੋਮਵਾਰ ਨੂੰ ਚੰਡੀਗੜ੍ਹ ਸਿਹਤ ਮੰਤਰੀ ਅਨਿਲ ਵਿਜੇ ਕੈਬਨਿਟ ਬੈਠਕ 'ਚ ਹਿੱਸਾ ਲੈ ਰਹੇ ਸਨ। ਉੱਥੋਂ ਹੀ ਉਨ੍ਹਾਂ ਨੇ ਟਵੀਟ ਕਰਕੇ ਯੋਗਗੁਰੂ ਰਾਮਦੇਵ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤੇ ਜਾਣ ਦੀ ਜਾਣਕਾਰੀ ਦਿੱਤੀ।
ਕੈਨੇਡਾ ਵੱਸਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ...
NEXT STORY