ਰੋਮ/ਇਟਲੀ (ਟੇਕ ਚੰਦ ਜਗਤਪੁਰ)- ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਰੰਗ 'ਚ ਰੰਗਿਆ ਵਿਸਾਖੀ ਦਾ ਪਵਿੱਤਰ ਦਿਹਾੜਾ ਜਿਥੇ ਖੁਸ਼ੀਆਂ, ਖੇੜੇ ਅਤੇ ਖੁਸ਼ਹਾਲੀ ਦਾ ਪ੍ਰਤੀਕ ਹਨ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅਵਤਾਰ ਸਿੰਘ ਖਾਲਸਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਇਟਲੀ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਦਿਨ ਧੰਨ-ਧੰਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਅਜਿਹਾ ਨਿਵੇਕਲਾ ਰੂਪ ਬਖਸ਼ਿਆ। ਇਸ ਮੌਕੇ ਉਨ੍ਹਾਂ ਨੇ ਜਲਿਆਂਵਾਲੇ ਬਾਗ 'ਚ ਸ਼ਹਾਦਤ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਵਿਸਾਖੀ ਦੇ ਪਵਿੱਤਰ ਮੌਕੇ ਨੌਜਵਾਨ ਪੀੜ੍ਹੀ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਆਪਣੇ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਵਿਕਾਸ 'ਚ ਆਪਣਾ ਬਣਦਾ ਯੋਗਦਾਨ ਪਾਈਏ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਹੋ ਸਕੇ।
ਜਰਮਨ ਫੇਰੀ ਮਗਰੋਂ ਮੋਦੀ ਜਾਣਗੇ ਕੈਨੇਡਾ
NEXT STORY