ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਐੱਸ. ਸੀ./ਐੱਸ. ਟੀ. ਸ਼੍ਰੇਣੀ ਲਈ ਰਾਖਵੀਆਂ ਸਾਰੀਆਂ ਖਾਲੀ ਆਸਾਮੀਆਂ ਨੂੰ ਭਰਿਆ ਜਾਵੇਗਾ। ਸ਼੍ਰੀ ਕੇਜਰੀਵਾਲ ਨੇ ਡਾ. ਭੀਮ ਰਾਓ ਅੰਬੇਡਕਰ ਦੀ 125ਵੀਂ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਹ ਐਲਾਨ ਕੀਤਾ।
ਦਿੱਲੀ ਵਿਧਾਨ ਸਭਾ ਵਿਚ ਇਸ ਮੌਕੇ 'ਤੇ ਬੋਲਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਪਿਤਾਮਾ ਬਾਬਾ ਸਾਹਿਬ ਲੱਖਾਂ ਦਲਿਤਾਂ ਦੇ ਆਗੂ ਹਨ। ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਨੂੰ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਅਸੀਂ ਇਹ ਯਤਨ ਕਰਾਂਗੇ ਕਿ ਸਰਕਾਰੀ ਵਿਭਾਗਾਂ ਵਿਚ ਐੱਸ. ਸੀ./ਐੱਸ. ਟੀ. ਸ਼੍ਰੇਣੀ ਦੀਆਂ ਖਾਲੀ ਆਸਾਮੀਆਂ ਨੂੰ ਜਲਦੀ ਭਰਿਆ ਜਾਵੇ।
ਡੇਢ ਸਾਲਾ ਪੁੱਤਰ ਨੂੰ ਜ਼ਮੀਨ 'ਤੇ ਪਟਕਿਆ ਤੇ ਮਰੋੜ ਦਿੱਤੀ ਗਰਦਨ ਤੇ ਫਿਰ...
NEXT STORY