ਰੋਮ/ਇਟਲੀ (ਟੇਕ ਚੰਦ ਜਗਤਪੁਰ)- ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਬੀ. ਆਰ. ਅੰਬੇਦਕਰ ਸਾਹਿਬ ਦਾ ਜਨਮ ਦਿਨ ਸਬੰਧੀ ਵਿਸ਼ੇਸ਼ ਸਮਾਗਮ ਸ੍ਰੀ ਗੁਰੂ ਰਵਿਦਾਸ ਟੈਂਪਲ ਫੁਸਦੋਨਦੋ (ਰਿਜੋਮਿਲੀਆ) ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ 19 ਅਪ੍ਰੈਲ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ।ਉੁਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਸ਼ਮੀਰ ਲਾਲ ਮਹਿੰਮੀ ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ ਰਿਜੋਮਿਲੀਆ ਨੇ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਗਮ 'ਚ ਵੱਖ-ਵੱਖ ਬੁਲਾਰੇ ਭਾਰਤ ਰਤਨ ਡਾ. ਬੀ. ਆਰ. ਅੰਬੇਦਕਰ ਸਾਹਿਬ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨੀ ਅਤੇ ਇਤਿਹਾਸ ਸਬੰਧੀ ਆਪਣੇ ਵਿਚਾਰ ਸੰਗਤਾਂ ਦੇ ਸਨਮੁੱਖ ਕਰਨਗੇ।ਇਸ ਮੌਕੇ ਇਟਲੀ ਦੇ ਨਾਮਵਰ ਗਾਇਕ ਪੰਮਾ ਲਧਾਣਾ, ਰੇਸ਼ਮ ਪਾਲਾ ਵਾਲਾ, ਆਪਣੇ ਗੀਤਾਂ ਰਾਹੀ ਡਾ. ਬੀ. ਆਰ. ਅੰਬੇਡਕਰ ਸਾਹਿਬ ਜੀ ਦੇ ਮਿਸ਼ਨ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰਨਗੇ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।
ਮੰਗਲ 'ਤੇ ਹੋ ਸਕਦੈ ਤਰਲ ਅਵਸਥਾ 'ਚ ਜਲ
NEXT STORY