ਨੇਤਾਜੀ ਦੇ ਪੋਤਰੇ ਨੂੰ ਮਿਲੇ ਮੋਦੀ
ਬਰਲਿਨ - ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੀ ਕਈ ਸਾਲ ਪਹਿਲਾਂ ਕਥਿਤ ਤੌਰ 'ਤੇ ਜਾਸੂਸੀ ਕਰਵਾਏ ਜਾਣ ਨੂੰ ਲੈ ਕੇ ਛਿੜੇ ਵਿਵਾਦ ਦੇ ਦਰਮਿਆਨ ਸੂਰਿਆ ਕੁਮਾਰ ਬੋਸ ਨੇ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਨੇਤਾਜੀ ਨਾਲ ਜੁੜੀਆਂ ਸਾਰੀਆਂ ਖੁਫੀਆ ਫਾਈਲਾਂ ਨੂੰ ਜਨਤਕ ਕਰਨ ਦੀ ਉਨ੍ਹਾਂ ਦੀ ਮੰਗ 'ਤੇ ਮੋਦੀ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਸੂਰਿਆ ਨੇ ਕੱਲ ਰਾਤ ਜਰਮਨੀ ਵਿਚ ਭਾਰਤੀ ਰਾਜਦੂਤ ਵਿਜੇ ਗੋਖਲੇ ਵਲੋਂ ਆਯੋਜਿਤ ਸਮਾਗਮ ਵਿਚ ਸ਼ਾਮਿਲ ਹੋਣ ਮਗਰੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਨੇ ਇਸ ਮਾਮਲੇ ਵਿਚ ਜਾਂਚ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਮਾਮਲੇ ਨੂੰ ਉਹ ਚੰਗੀ ਤਰ੍ਹਾਂ ਨਾਲ ਦੇਖਣਗੇ, ਕਿਉਂਕਿ ਉਨ੍ਹਾਂ ਨੂੰ ਵੀ ਲਗਦਾ ਹੈ ਕਿ ਸੱਚ ਸਾਹਮਣੇ ਆਉਣਾ ਚਾਹੀਦਾ ਹੈ।
ਇਰਾਕੀਆਂ ਦੀ ਹੱਤਿਆ ਲਈ 4 ਅਮਰੀਕੀ ਸੁਰੱਖਿਆ ਕਰਮਚਾਰੀਆਂ ਨੂੰ ਕੈਦ
NEXT STORY