ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਬਹਾਦੁਰ ਹੁਸੈਨ ਦੇ ਰਹਿਣ ਵਾਲੇ ਇਕ ਨੌਜਵਾਨ ਬਲਵਿੰਦਰ ਦੀ ਮਲੇਸ਼ੀਆ ਵਿਚ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਨੇ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟ ਨੂੰ ਬਲਵਿੰਦਰ ਸਿੰਘ ਦੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ। ਪੁਲਸ ਨੇ ਤਿੰਨ ਟ੍ਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
ਉਧਰ ਐਸ.ਐਸ.ਪੀ. ਇੰਦਰਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਿਮਰਨਜੀਤ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਦੀ ਸੱਚਾਈ ਕੀ ਹੈ ਇਹ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
ਸਾਡਾ ਪੁੱਤ ਮਰਿਆ ਨਹੀਂ ਮਰਵਾਇਆ ਗਿਆ...
NEXT STORY