ਧੂਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੀ ਸਿਆਸੀ ਜੰਗ ਦਾ ਨਤੀਜਾ ਧੂਰੀ ਜ਼ਿਮਨੀ ਚੋਣ ਵਿਚ ਕਾਂਗਰਸ ਦੀ ਹਾਰ ਦੇ ਤੌਰ 'ਤੇ ਸਾਹਮਣੇ ਆਇਆ ਹੈ। ਪਾਰਟੀ ਦੀ ਆਪਸੀ ਫੁੱਟ ਦੇ ਚਲਦਿਆਂ ਹੀ ਕਾਂਗਰਸ ਨੂੰ ਇਸ ਸੀਟ 'ਤੇ 37500 ਵੋਟ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। 2012 ਦੀ ਵਿਧਾਨ ਸਭਾ ਚੋਣ ਵਿਚ ਕਾਂਗਰਸ ਨੇ ਇਹ ਸੀਟ 6969 ਵੋਟਾਂ ਨਾਲ ਜਿੱਤੀ ਸੀ। ਇਸ ਜਿੱਤ ਤੋਂ ਬਾਅਦ ਅਕਾਲੀ ਦਲ ਪੱਬਾਂ ਭਾਰ ਹੈ ਜਦਕਿ ਇਸ ਵੱਡੀ ਹਾਰ ਦਾ ਠੀਕਰਾ ਕਾਂਗਰਸ ਦੀ ਆਪਸੀ ਫੁੱਟ 'ਤੇ ਭੰਨਿਆ ਜਾ ਰਿਹਾ ਹੈ। ਹਾਲਾਂਕਿ ਕਾਂਗਰਸ ਦੇ ਆਗੂਆਂ ਨੇ ਚੋਣ ਸ਼ੁਰੂ ਹੁੰਦਿਆਂ ਹੀ ਇਕ ਜੁੱਟ ਹੋਣ ਦਾ ਸੰਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਇਲਾਵਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ ਨੇ ਵੀ ਧੂਰੀ ਵਿਚ ਪ੍ਰਚਾਰ ਲਈ ਜ਼ੋਰ ਲਾਇਆ ਪਰ ਕਾਂਗਰਸ ਦੇ ਪੂਰੇ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਹਾਜ਼ਰੀ ਕਾਂਗਰਸ ਵਰਕਰਾਂ ਦੇ ਨਾਲ-ਨਾਲ ਵੋਟਰਾਂ ਨੂੰ ਵੀ ਖਟਕਦੀ ਰਹੀ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ 6 ਅਤੇ 8 ਅਪ੍ਰੈਲ ਨੂੰ ਧੂਰੀ ਵਿਚ ਚੋਣ ਪ੍ਰਚਾਰ ਕਰਨ ਲਈ ਆਏ ਪਰ ਕੈਪਟਨ ਦੇ ਪ੍ਰਚਾਰ ਦੀ ਧਾਰ ਪਹਿਲਾਂ ਜਿਹੀ ਨਹੀਂ ਸੀ।
ਇਕ ਪਾਸੇ ਜਿੱਥੇ ਅਕਾਲੀ ਦਲ ਨੇ ਧੂਰੀ ਜ਼ਿਮਨੀ ਚੋਣ ਦਾ ਐਲਾਨ ਹੁੰਦਿਆਂ ਹੀ ਖੁਦ ਨੂੰ ਪੂਰੀ ਤਰ੍ਹਾਂ ਧੂਰੀ ਵਿਚ ਝੋਂਕ ਦਿੱਤਾ, ਉਧਰ ਦੂਜੇ ਪਾਸੇ ਕਾਂਗਰਸ ਖੁਦ ਇਕ ਜੁੱਟ ਹੋ ਕੇ ਚੋਣ ਨਹੀਂ ਲੜ ਸਕੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਧੂਰੀ ਵਿਚ ਸੰਗਤ ਦਰਸ਼ਨ ਕਰਕੇ ਵਿਕਾਸ ਕਾਰਜਾਂ ਦਾ ਐਲਾਨ ਕਰਦੇ ਰਹੇ ਅਤੇ ਪੰਜਾਬ ਕੈਬਨਿਟ ਦੇ ਕਈ ਆਗੂਆਂ ਦੇ ਨਾਲ-ਨਾਲ ਭਾਜਪਾ ਦੇ ਵੀ ਸੀਨੀਅਰ ਆਗੂਆਂ ਨੇ ਵੀ ਇਸ ਸੀਟ 'ਤੇ ਪ੍ਰਚਾਰ ਕੀਤਾ। ਹਾਲਾਂਕਿ ਇਸ ਸੀਟ 'ਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਨਾ ਹੋਣ ਕਾਰਨ ਕਾਂਗਰਸ ਕੋਲੋਂ ਲੋਕ ਸਭਾ ਚੋਣਾਂ ਵਿਚ ਟੁੱਟੀ ਆਪਣੀ ਵੋਟ ਹਾਸਲ ਕਰਨ ਦਾ ਸੁਨਹਿਰੀ ਮੌਕਾ ਸੀ ਪਰ ਪਾਰਟੀ ਆਪਸੀ ਫੁੱਟ ਦੇ ਚਲਦਿਆਂ ਇਸ ਮੌਕੇ ਦਾ ਫਾਇਦਾ ਨਹੀਂ ਉਠਾ ਸਕੀ।
ਗਰੀਬੀ ਦੀ ਪਈ ਐਸੀ ਮਾਰ, ਖੁਦ 'ਤੇ ਹੀ ਕਮਾਇਆ ਕਹਿਰ
NEXT STORY