ਪਟਨਾ- ਬਿਹਾਰ ਵਿਚ ਰਾਜਧਾਨੀ ਪਟਨਾ ਦੇ ਰਾਮਕ੍ਰਿਸ਼ਨ ਨਗਰ ਥਾਣਾ ਦੇ ਇਕ ਪੈਟਰੋਲ ਪੰਪ ਤੋਂ ਬੁੱਧਵਾਰ ਨੂੰ ਦਿਨ-ਦਿਹਾੜੇ ਅਪਰਾਧੀ 4 ਲੱਖ ਰੁਪਏ ਤੋਂ ਵਧ ਦੀ ਰਾਸ਼ੀ ਲੁੱਟ ਕੇ ਫਰਾਰ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਰਾਮਕ੍ਰਿਸ਼ਨ ਨਗਰ ਥਾਣਾ ਖੇਤਰ ਸਥਿਤ ਇਕ ਪੈਟਰੋਲ ਪੰਪ 'ਤੇ ਦੋ ਮੋਟਰਸਾਈਕਲ ਸਵਾਰ ਅਪਰਾਧੀਆਂ ਨੇ ਧਾਵਾ ਬੋਲਿਆ।
ਇਸ ਤੋਂ ਬਾਅਦ ਅਪਰਾਧੀਆਂ ਨੇ ਹਥਿਆਰ ਦਾ ਡਰ ਦਿਖਾ ਕੇ ਪੰਪ ਦੇ ਖਜਾਨਚੀ ਕੋਲ ਰੱਖੇ 4 ਲੱਖ ਰੁਪਏ ਤੋਂ ਵਧ ਦੀ ਰਾਸ਼ੀ ਲੁੱਟ ਕੇ ਫਰਾਰ ਹੋ ਗਏ। ਸੂਤਰਾਂ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ 'ਤੇ ਅਪਰਾਧੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਸ ਅਜੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੀ ਹੈ।
ਅਵਾਰਾ ਕੁੱਤਿਆਂ ਨੇ 6 ਸਾਲਾ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ
NEXT STORY