ਨਵੀਂ ਦਿੱਲੀ- ਪੈਟਰੋਲੀਅਮ ਮੰਤਰਾਲੇ ਵਲੋਂ ਇਕ ਵਾਰ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਜਾਰੀ ਨਰਮੀ ਕਾਰਨ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ 80 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਇਕ ਰੁਪਇਆ 30 ਪੈਸੇ ਪ੍ਰਤੀ ਲਿਟਰ ਸਸਤਾ ਕਰ ਦਿੱਤਾ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਉਤਪਾਦਕ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਦੱਸਿਆ ਕਿ ਪੈਟਰੋਲ-ਡੀਜ਼ਲ ਸਸਤਾ ਹੋਣ ਦੀਆਂ ਕੀਮਤਾਂ ਅੱਜ ਰਾਤ ਤੋਂ ਲਾਗੂ ਹੋ ਜਾਣਗੀਆਂ।
ਦਿੱਲੀ ਵਿਚ ਪੈਟਰੋਲ 59.20 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 47.20 ਰੁਪਏ ਪ੍ਰਤੀ ਲਿਟਰ ਮਿਲੇਗਾ। ਇਸ ਤੋਂ ਪਹਿਲਾਂ ਇਕ ਅਤੇ ਦੋ ਅਪ੍ਰੈਲ ਦੀ ਅੱਧੀ ਰਾਤ ਨੂੰ ਪੈਟਰੋਲ ਦੀਆਂ ਕੀਮਤਾਂ 49 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀਆਂ ਕੀਮਤਾਂ 'ਚ 1.21 ਰੁਪਏ ਪ੍ਰਤੀ ਲਿਟਰ ਘੱਟ ਕੀਤੇ ਗਏ ਸਨ।
ਪੰਚਾਇਤ ਦਾ ਅਨੋਖਾ ਫੈਸਲਾ, ਸੁਣ ਕੇ ਤੁਸੀਂ ਵੀ ਹੋਵੋਗੇ ਹੈਰਾਨ
NEXT STORY