ਬਠਿੰਡਾ : ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਜਨਤਾ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨਾਲ ਧੋਖਾ ਕਰ ਰਹੀ ਹੈ। ਸੁਖਬੀਰ ਬਾਦਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕਿਸਾਨਾਂ ਨੂੰ 20 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੇ ਐਲਾਨ 'ਤੇ ਆਪਣਾ ਪ੍ਰਤੀਕਰਮ ਦੇ ਰਹੇ ਸਨ।
ਉਪ ਮੁੱਖ ਮੰਤਰੀ ਨੇ ਬੋਲਦੇ ਹੋਏ ਕਿਹਾ ਕਿ ਬਿਜਲੀ-ਪਾਣੀ ਦੇ ਮੁੱਦੇ 'ਤੇ ਦਿੱਲੀ ਸਰਕਾਰ ਧੋਖਾ ਕਰ ਰਹੀ ਹੈ। ਸੁਖਬੀਰ ਨੇ ਦਾਅਵਾ ਕੀਤਾ ਹੈ ਕਿ ਜ਼ਮੀਨ ਪ੍ਰਾਪਤੀ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਦੀ ਪਾਲਿਸੀ ਸਭ ਤੋਂ ਵਧੀਆ ਰਹੀ ਹੈ।
ਇਹ ਗਰੁੱਪ ਸਟਿੰਗ ਆਪ੍ਰੇਸ਼ਨ ਕਰਕੇ ਖੇਡਦਾ ਸੀ ਚਾਲ, ਫਿਰ ਡਾਕਟਰਾਂ ਦਾ ਹੁੰਦਾ ਸੀ ਬੁਰਾ ਹਾਲ
NEXT STORY