ਨਵੀਂ ਦਿੱਲੀ- ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੇ ਟੋਰੰਟੋ 'ਚ ਦਿੱਤੇ ਗਏ ਉਸ ਬਿਆਨ ਦੀ ਸਖਤ ਆਲੋਚਨਾ ਕੀਤੀ ਹੈ ਕਿ ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦੂਜੀਆਂ ਸਰਕਾਰਾਂ ਵਲੋਂ ਫੈਲਾਈ ਗਈ ਗੰਦਗੀ ਸਾਫ ਕਰਨ 'ਚ ਲੱਗੀ ਹੈ।
ਕਾਂਗਰਸ ਦੇ ਨੇਤਾ ਆਨੰਦ ਸ਼ਰਮਾ ਨੇ ਮੋਦੀ ਦੇ ਬਿਆਨ 'ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ ਕਿਹਾ ਕਿ ਪਿਛਲੀ ਸਰਕਾਰਾਂ ਦੀ ਆਲੋਚਨਾ ਕਰਨਾ ਪ੍ਰਧਾਨ ਮੰਤਰੀ ਦੀ ਆਦਤ ਬਣ ਗਈ ਹੈ। ਇਹ ਉਨ੍ਹਾਂ ਦੀ ਮਾਨਸਿਕਤਾ ਨੂੰ ਦਰਸ਼ਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਨੇ ਦੇਸ਼ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਪ੍ਰਧਾਨ ਮੰਤਰੀ ਸੀਟ ਦੀ ਗਰਿਮਾ ਨੂੰ ਘਟਾਇਆ ਹੈ।
'ਸਤਿਸੰਗ 'ਚ ਸ਼ਾਮਲ ਹੋਣ ਵਾਲੇ ਨਹੀਂ ਕਰਦੇ ਯੌਨ ਉਤਪੀੜਨ'
NEXT STORY