ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਬਣੀ ਫਿਲਮ 'ਨਾਨਕ ਸ਼ਾਹ ਫਕੀਰ' ਦੇ ਪ੍ਰਦਰਸ਼ਨ 'ਤੇ ਪਾਬੰਦੀ ਲਾਉਣ ਲਈ ਕਦਮ ਉਠਾਉਣ ਦੀ ਮੰਗ ਕੀਤੀ ਗਈ ਹੈ। 'ਆਪ' ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਜਗਦੀਪ ਸਿੰਘ ਦੀ ਅਗਵਾਈ 'ਚ ਅੱਜ ਇੱਥੇ ਵਫਦ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਇਸ ਫਿਲਮ ਦੇ ਪ੍ਰਦਰਸ਼ਨ 'ਤੇ ਰੋਕ ਲਾਉਣ ਦੀ ਬੇਨਤੀ ਕੀਤੀ।
ਮੁਲਾਕਾਤ ਤੋਂ ਬਾਅਦ ਜਰਨੈਲ ਸਿੰਘ ਨੇ ਦੱਸਿਆ ਕਿ ਇਤਰਾਜ਼ਯੋਗ ਤੱਥਾਂ ਕਾਰਨ ਫਿਲਮ ਨੂੰ ਪੰਜਾਬ ਸਰਕਾਰ, ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਕ ਲਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਇਸ ਸੰਬੰਧ ਵਿਚ ਇਕ ਮੰਗ ਪੱਤਰ ਸੌਂਪਿਆ ਹੈ ਅਤੇ ਫਿਲਮ 'ਤੇ ਰੋਕ ਲਾਉਣ ਲਈ ਕਦਮ ਉਠਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਦਿੱਲੀ ਸਰਕਾਰ ਨੇ ਇਸ ਮੰਗ ਪੱਤਰ ਨੂੰ ਦਿੱਲੀ ਦੇ ਉੱਪ ਰਾਜਪਾਲ ਨਜੀਬ ਜੰਗ ਨੂੰ ਭੇਜ ਦਿੱਤਾ ਹੈ। ਕਾਨੂੰਨ ਦੇ ਆਧਾਰ 'ਤੇ ਇਸ ਸੰਬੰਧ ਵਿਚ ਫੈਸਲਾ ਲੈਣ ਦਾ ਅਧਿਕਾਰ ਉੱਪ ਰਾਜਪਾਲ ਨੂੰ ਹੈ। ਜ਼ਿਕਰਯੋਗ ਹੈ ਕਿ ਇਹ ਫਿਲਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਆਧਾਰਿਤ ਹੈ। ਇਸ ਫਿਲਮ ਨੂੰ ਲੈ ਕੇ ਕੱਲ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦਾਅਵਾ ਕੀਤਾ ਹੈ ਕਿ ਇਸ ਫਿਲਮ 'ਚ ਸਿੱਖ ਪਰੰਪਰਾਵਾਂ ਦਾ ਉਲੰਘਣ ਕੀਤਾ ਗਿਆ ਹੈ।
ਕੇਜਰੀਵਾਲ ਨੂੰ 'ਆਇਨਾ' ਦਿਖਾ ਰਿਹਾ ਹੈ ਇਹ ਪਿੰਡ (ਦੇਖੋ ਤਸਵੀਰਾਂ)
NEXT STORY