ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਿਰੁੱਧ ਮਾਣਹਾਨੀ ਦੇ ਦੋ ਮਾਮਲਿਆਂ ਦੀ ਸੁਣਵਾਈ 'ਤੇ ਸ਼ੁੱਕਰਵਾਰ ਨੂੰ ਰੋਕ ਲਾ ਦਿੱਤੀ ਹੈ। ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਪ੍ਰਫੂਲ ਚੰਦ ਪੰਤ ਦੀ ਬੈਂਚ ਨੇ ਕੇਜਰੀਵਾਲ ਦੇ ਵਕੀਲ ਦੀ ਦਲੀਲ ਸੁਣਨ ਤੋਂ ਬਾਅਦ ਕੇਂਦਰ ਸਰਕਾਰ ਅਤੇ ਹੋਰਾਂ ਸਬੰਧਤ ਪੱਖਾਂ ਨੂੰ ਨੋਟਿਸ ਜਾਰੀ ਕੀਤਾ ਅਤੇ 8 ਹਫਤਿਆਂ ਵਿਚ ਇਸ 'ਤੇ ਜਵਾਬ ਮੰਗਿਆ ਹੈ।
ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ 8 ਜੁਲਾਈ ਦੀ ਤਾਰੀਖ ਤੈਅ ਕੀਤਾ ਹੈ। ਕੇਜਰੀਵਾਲ ਵਲੋਂ ਬੈਂਚ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕੀਤਾ ਗਿਆ ਅਤੇ ਮਾਣਹਾਨੀ ਸੰਬੰਧਤ ਕਾਨੂੰਨਾਂ ਦੇ ਸਜ਼ਾ ਦੀ ਵਿਵਸਥਾਵਾਂ ਦੀ ਸੰਵਿਧਾਨਕ ਕਾਨੂੰਨ ਨੂੰ ਚੁਣੌਤੀ ਦਿੱਤੀ। ਜ਼ਿਕਰਯੋਗ ਹੈ ਕਿ ਕੇਜਰੀਵਾਲ ਵਿਰੁੱਧ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਵਕੀਲ ਸੁਰਿੰਦਰ ਕੁਮਾਰ ਸ਼ਰਮਾ ਨੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੋਇਆ ਹੈ।
ਦਿੱਲੀ ਦੇ ਕੋਰਟ 'ਚ ਦਿੱਲੀ ਵਕੀਲ ਦੀ ਲਾਸ਼
NEXT STORY