ਜਲੰਧਰ-ਸ਼ਹਿਰ ਦੇ ਪਿੰਡ ਖਰਲ ਕਲਾਂ ਨਜ਼ਦੀਕ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜਾ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀਂ ਹੋ ਗਿਆ, ਜਿਸ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਭੋਗਪੁਰ ਵੱਲ ਆ ਰਹੇ ਸਨ ਤਾਂ ਇਨ੍ਹਾਂ ਦਾ ਮੋਟਰਸਾਈਕਲ ਟੈਂਪੂ ਨਾਲ ਟਕਰਾ ਗਿਆ, ਇਹ ਟੱਕਰ ਇੰਨੀ ਭਿਆਨਕ ਸੀ ਕਿ ਇਕ ਨੌਜਵਾਨ ਮੌਕੇ 'ਤੇ ਹੀ ਮਾਰਿਆ ਗਿਆ, ਜਦੋਂ ਕਿ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ ਹੈ, ਜਿਸ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ। ਹਾਦਸੇ 'ਚ ਮਰਨ ਵਾਲੇ ਨੌਜਵਾਨ ਦੀ ਉਮਰ 16 ਸਾਲ ਦੱਸੀ ਜਾ ਰਹੀ ਹੈ ਅਤੇ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਸ ਨੇ ਟੈਂਪੂ ਚਾਲਕ ਨੂੰ ਗ੍ਰਿਫਤਾਰ ਕਰਕੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਧੀ ਦੇ ਜਨਾਜ਼ੇ 'ਤੇ ਡਰਾਮਾ ਕਰਦੇ ਪਿਓ ਨੂੰ ਥੱਪੜਾਂ ਨਾਲ ਚੰਡਿਆ ਮੇਅਰ ਨੇ (ਦੇਖੋ ਤਸਵੀਰਾਂ)
NEXT STORY