ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪਿਛਲੇ 6 ਸਾਲਾਂ ਤੋਂ 3 ਲੱਖ ਭਰੂਣ ਹੱਤਿਆਵਾਂ ਕੀਤੀਆਂ ਗਈਆਂ ਹਨ। ਇਹੀ ਨਹੀਂ, ਭਰੂਣ ਹੱਤਿਆ 'ਤੇ ਲਗਾਮ ਲਗਾਉਣ ਲਈ ਬਣਾਏ ਗਏ ਕਾਨੂੰਨ ਦੀ ਵੀ ਸਖ਼ਤੀ ਨਾਲ ਪਾਲਣਾ ਨਹੀਂ ਹੋ ਰਹੀ। 1994 ਜਦੋਂ ਤੋਂ ਜਣੇਪੇ ਤੋਂ ਪਹਿਲਾਂ ਲਿੰਗ ਪ੍ਰੀਖਣ (ਪ੍ਰੀ ਨੈਟਲ ਡਾਇਗਨੋਸਟਿਕ ਟੈਕਨੀਕਸ-ਪੀ. ਐੱਨ. ਡੀ. ਟੀ.) ਐਕਟ ਬਣਿਆ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਦਿੱਲੀ ਵਿਚ ਸਿਰਫ 44 ਮਾਮਲੇ ਇਸਦੇ ਤਹਿਤ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਸੁਣਵਾਈ ਵੀ ਅਜੇ ਤੱਕ ਪੂਰੀ ਨਹੀਂ ਹੋਈ ਹੈ। ਸੁਪਰੀਮ ਕੋਰਟ ਨੇ ਇਸ 'ਤੇ ਸਖ਼ਤੀ ਦਿਖਾਉਂਦਿਆਂ ਆਗਾਮੀ 30 ਸਤੰਬਰ ਤੱਕ ਮਾਮਲੇ ਨਜਿੱਠਣ ਦੇ ਨਿਰਦੇਸ਼ ਦਿੱਤੇ ਹਨ।
ਸਲਮਾਨ ਖਾਨ ਹਾਜ਼ਰ ਹੋ : ਅਦਾਲਤ
NEXT STORY