ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਨੇਤਾ ਯੋਗੇਂਦਰ ਯਾਦਵ ਨੇ ਉਨ੍ਹਾਂ ਨੂੰ ਅਤੇ ਹੋਰ ਬਾਗੀ ਨੇਤਾਵਾਂ ਨੂੰ ਮਿਲੇ ਕਾਰਨ ਦੱਸੋ ਨੋਟਿਸ ਨੂੰ ਮਜ਼ਾਕ ਦੱਸਦੇ ਹੋਏ ਕਿਹਾ ਕਿ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਅਤੇ ਗਵਾਹ ਖੁਦ ਹੀ ਜੱਜ ਹਨ। 'ਆਪ' ਦੀ ਅਨੁਸ਼ਾਸਨ ਕਮੇਟੀ ਨੇ ਯਾਦਵ ਤੋਂ ਇਲਾਵਾ ਪ੍ਰਸ਼ਾਂਤ ਭੂਸ਼ਣ, ਅਜੀਤ ਝਾਅ ਅਤੇ ਪ੍ਰੋਫੈਸਰ ਆਨੰਦ ਕੁਮਾਰ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ। ਯਾਦਵ ਨੇ ਸ਼ੁੱਕਰਵਾਰ ਦੀ ਦੇਰ ਰਾਤ ਨੂੰ ਕਾਰਨ ਦੱਸੋ ਨੋਟਿਸ ਮਿਲਣ ਦੀ ਪੁਸ਼ਟੀ ਕਰਦੇ ਹੋਏ ਟਵੀਟ ਕੀਤਾ ਕਿ ਰਾਤ ਨੂੰ ਅਨੁਸ਼ਾਸਨ ਕਮੇਟੀ ਦਾ ਕਾਰਨ ਦੱਸੋ ਨੋਟਿਸ ਮਿਲਿਆ। ਇਸ ਮਾਮਲੇ ਵਿਚ ਸ਼ਿਕਾਇਤਕਰਤਾ ਅਤੇ ਗਵਾਹ ਹੀ ਜੱਜ ਹਨ।
ਉਨ੍ਹਾਂ ਨੇ ਕਿਹਾ ਕਿ ਅਨੁਸ਼ਾਸਨ ਕਮੇਟੀ ਨੇ ਮੀਡੀਆ ਨੂੰ ਕੁਝ ਨਿਊਜ਼ ਲੀਕ ਕਰਨ ਦੇ ਦੋਸ਼ ਵਿਚ ਉਨ੍ਹਾਂ ਤੋਂ ਸਫਾਈ ਮੰਗੀ ਹੈ ਅਤੇ ਕਾਰਨ ਦੱਸੋ ਨੋਟਿਸ ਦੇ ਉਨ੍ਹਾਂ ਕੋਲ ਪਹੁੰਚਣ ਤੋਂ ਪਹਿਲਾਂ ਹੀ ਇਹ ਮੀਡੀਆ ਨੂੰ ਲੀਕ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਟਵਿੱਟਰ 'ਤੇ ਕਿਹਾ ਕਿ ਇਹ ਇਕ ਮਜ਼ਾਕ ਹੈ ਕਿ ਕਾਰਨ ਦੱਸੋ ਨੋਟਿਸ ਮੇਰੇ ਕੋਲ ਪਹੁੰਚਣ ਤੋਂ ਪਹਿਲਾਂ ਹੀ ਸੂਤਰਾਂ ਨੇ ਇਸ ਨੂੰ ਮੀਡੀਆ ਨੂੰ ਲੀਕ ਕਰ ਦਿੱਤਾ। ਨੋਟਿਸ 'ਚ ਮੇਰੇ 'ਤੇ ਮੀਡੀਆ ਨੂੰ ਨਿਊਜ਼ ਲੀਕ ਕਰਨ ਦਾ ਦੋਸ਼ ਲਾਇਆ ਗਿਆ ਹੈ। ਯਾਦਵ ਨੇ ਦੋਸ਼ ਲਾਇਆ ਕਿ 'ਆਪ' ਨੇ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਵਿਰੁੱਧ ਫੈਸਲਾ ਸੁਣਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਨੁਸ਼ਾਸਨ ਕਮੇਟੀ ਦੇ ਦੋ ਤਿਹਾਈ ਮੈਂਬਰ ਪਹਿਲਾਂ ਹੀ ਉਨ੍ਹਾਂ ਵਿਰੁੱਧ ਲਾਏ ਗਏ ਦੋਸ਼ਾਂ ਨੂੰ ਜਨਤਕ ਤੌਰ 'ਤੇ ਸਮਰਥਨ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ ਪੌਣੇ 12 ਵਜੇ ਕਾਰਨ ਦੱਸੋ ਨੋਟਿਸ ਈ-ਮੇਲ ਜ਼ਰੀਏ ਮਿਲਿਆ।
ਕਿਸਾਨਾਂ ਸਿਰ ਮੁਸੀਬਤ ਪਈ ਹੈ ਪਰ ਅਫਸਰ ਤਾਂ...
NEXT STORY