ਮੰਡੀ ਬਰੀਵਾਲਾ(ਰਾਜਿੰਦਰਪਾਲ)-ਪਿਛਲੇ ਦਿਨੀਂ ਇਕ ਵਿਅਕਤੀ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਕਾਰਨ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਥਾਣਾ ਮੰਡੀ ਬਰੀਵਾਲਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਗਰੇਜ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਖੋਖਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਿੰਡ ਵਿਚ ਖੇਤੀਬਾੜੀ ਦਾ ਕੰਮ ਕਰਦਾ ਸੀ।
ਪਿਛਲੇ ਕੁਝ ਸਮੇਂ ਤੋਂ ਬਾਰਸ਼ਾਂ ਦੇ ਕਾਰਨ ਉਸਦੀ ਫਸਲ ਖਰਾਬ ਹੋ ਗਈ ਸੀ, ਜਿਸ ਦੇ ਚਲਦਿਆਂ ਹੀ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਆ ਰਿਹਾ ਸੀ। ਇਸ ਪਰੇਸ਼ਾਨੀ ਦੇ ਕਾਰਨ ਹੀ ਉਸ ਨੇ ਆਪਣੀ ਲਾਇਸੰਸੀ 12 ਬੋਰ ਦੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਇਸ ਮਾਮਲੇ ਵਿਚ ਪੁਲਸ ਨੇ 174 ਦਾ ਧਾਰਾ ਅਧੀਨ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਯੋ ਯੋ ਹਨੀ ਸਿੰਘ ਦੀ ਇਸ ਰੈਪਰ ਨੇ ਕੀਤੀ ਬੇਇੱਜ਼ਤੀ (ਦੇਖੋ ਤਸਵੀਰਾਂ)
NEXT STORY