ਮੋਗਾ (ਆਜ਼ਾਦ)-ਮੋਗਾ ਤੋਂ ਥੋੜ੍ਹੀ ਦੂਰ ਪਿੰਡ ਲੁਹਾਰਾ ਕੋਲ ਤੇਜ਼ ਰਫਤਾਰ ਅਣਪਛਾਤੇ ਵ੍ਹੀਕਲ ਦੀ ਲਪੇਟ 'ਚ ਆ ਕੇ ਬਲਵਿੰਦਰ ਸਿੰਘ ਨਿਵਾਸੀ ਪਿੰਡ ਲੁਹਾਰਾ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਮ੍ਰਿਤਕ ਦੇ ਬੇਟੇ ਗੁਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵ੍ਹੀਕਲ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਸੂਤਰਾਂ ਅਨੁਸਾਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਦਾ ਪਿਤਾ ਬਲਵਿੰਦਰ ਸਿੰਘ ਪੈਦਲ ਸੜਕ 'ਤੇ ਜਾ ਰਿਹਾ ਸੀ ਤਾਂ ਅਣਪਛਾਤੇ ਵ੍ਹੀਕਲ ਨੇ ਉਨ੍ਹਾਂ ਨੂੰ ਟੱਕਰ ਮਾਰੀ, ਜਿਨ੍ਹਾਂ ਦੀ ਹਸਪਤਾਲ ਲੈ ਕੇ ਜਾਂਦਿਆਂ ਰਸਤੇ ਵਿਚ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਦੋਸ਼ੀ ਮੌਕੇ 'ਤੋਂ ਫਰਾਰ ਹੋ ਗਏ। ਹੌਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਦੇ ਘਰ ਦੇ ਬਾਹਰ ਕਾਂਗਰਸੀ ਕਰਨਗੇ ਪ੍ਰਦਰਸ਼ਨ : ਜਾਖੜ (ਵੀਡੀਓ)
NEXT STORY