ਮੋਗਾ (ਆਜ਼ਾਦ)- ਮੋਗਾ ਤੋਂ ਥੋੜ੍ਹੀ ਦੂਰ ਪਿੰਡ ਬੌਡੇ ਕੋਲ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ ਮੱਖਣ ਸਿੰਘ (30) ਅਤੇ ਉਸਦੀ ਪਤਨੀ ਦਲਜੀਤ ਕੌਰ ਨਿਵਾਸੀ ਪਿੰਡ ਭਤਾਲੀ (ਬਠਿੰਡਾ) ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਬੱਧਨੀ ਕਲਾਂ ਪੁਲਸ ਵਲੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਅਣਪਛਾਤੇ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਹੈ। ਜਦਕਿ ਟਰੱਕ ਚਾਲਕ ਫਰਾਰ ਹੋਣ ਵਿਚ ਸਫਲ ਹੋ ਗਿਆ। ਘਟਨਾ ਦਾ ਪਤਾ ਲੱਗਣ 'ਤੇ ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਜਾਂਚ ਦੇ ਬਾਅਦ ਦੋਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ।
ਪੁਲਸ ਸੂਤਰਾਂ ਅਨੁਸਾਰ ਮੱਖਣ ਸਿੰਘ ਅਤੇ ਉਸਦੀ ਪਤਨੀ ਮੋਗਾ ਨੇੜਲੇ ਪਿੰਡ ਲੰਢੇਕੇ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਕੋਲ ਆਏ ਸੀ ਅਤੇ ਵਾਪਸ ਮੋਟਰ ਸਾਈਕਲ 'ਤੇ ਆਪਣੇ ਘਰ ਜਾ ਰਹੇ ਸੀ। ਜਦੋਂ ਉਹ ਪਿੰਡ ਬੌਡੇ ਕੋਲ ਪੁੱਜੇ ਤਾਂ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੇ ਬਾਅਦ ਦੋਨਾਂ ਲਾਸ਼ਾਂ ਨੂੰ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ।
ਕਿਸਾਨਾਂ ਦੀ ਜ਼ਮੀਨ ਵਾਪਸ ਕਰੇ ਰਾਬਰਟ ਵਾਡਰਾ : ਹਰਸਿਮਰਤ (ਵੀਡੀਓ)
NEXT STORY