ਕਪੂਰਥਲਾ (ਸੋਨੂੰ ਮਹਾਜਨ)-ਕਪੂਰਥਲਾ 'ਚ ਮੰਡ ਦੇ ਨੇੜਲੇ ਇਲਾਕੇ 'ਚ ਸੋਮਵਾਰ ਦੀ ਸਵੇਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ, ਜਿਸ ਦੌਰਾਨ ਇਕ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਮੰਡ ਦੇ ਨੇੜਲੇ ਇਲਾਕੇ 'ਚ ਗਲਤ ਸਾਈਡ ਤੋਂ ਆ ਰਹੀ ਇਕ ਬੱਸ ਨੇ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ।
ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਮੋਟਰਸਾਈਕਲ ਤਾਂ ਚਕਨਾਚੂਰ ਹੀ ਹੋ ਗਿਆ ਅਤੇ ਇਸ 'ਤੇ ਬੈਠਾ ਨੌਜਵਾਨ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਦੇ ਅੱਧੇ ਘੰਟੇ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕੀਤੀ। ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ, ਜਿਸ ਦੀ ਪੁਲਸ ਭਾਲ ਕਰ ਰਹੀ ਹੈ।
ਰਿਸ਼ਤੇਦਾਰਾਂ ਦੇ ਘਰ ਆਏ ਪਤੀ-ਪਤਨੀ ਨੂੰ ਖਾਹ ਗਈ ਚੰਦਰੀ ਮੌਤ
NEXT STORY