ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)-ਸੀ. ਆਈ. ਏ. ਸਟਾਫ ਨਵਾਂਸ਼ਹਿਰ ਪੁਲਸ ਨੇ ਹਰਿਆਣਾ ਦੇ ਗੈਂਗਸਟਰਾਂ ਦੇ ਫਰਜ਼ੀ ਪਾਸਪੋਰਟ ਬਣਾਉਣ 'ਚ ਸਹਿਯੋਗ ਕਰਨ ਵਾਲੇ ਜਲੰਧਰ ਪਰਾਗਪੁਰ ਚੌਂਕੀ ਇੰਜਚਾਰ ਏ. ਐੱਸ. ਆਈ. ਸਤਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਏ. ਐੱਸ. ਆਈ. ਨੂੰ ਨਵਾਂਸ਼ਹਿਰ ਪੁਲਸ ਵਲੋਂ ਸ਼ਨੀਵਾਰ ਦੇਰ ਸ਼ਾਮ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਸ਼ੀ ਨੂੰ 2 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪਟਿਆਲਾ ਪੁਲਸ ਨੇ ਉੱਤਰ ਭਾਰਤ ਦੇ ਗੈਂਗਸਟਰ ਦਲਜੀਤ ਭਾਨਾ ਨੂੰ ਗ੍ਰਿਫਤਾਰ ਕਰਕੇ ਉਸ ਦੇ ਖੁਲਾਸੇ ਤੋਂ ਬਾਅਦ ਉਸ ਦੇ ਨਵਾਂਸ਼ਹਿਰ 'ਚ ਫਰਜ਼ੀ ਪਾਸਪੋਰਟ ਮਾਮਲੇ ਦੀ ਗੈਰ ਕਾਨੂੰਨੀ ਵੈਰੀਫਿਕੇਸ਼ਨ ਦੇ ਦੋਸ਼ 'ਚ 2 ਪੁਲਸ ਕਰਮਚਾਰੀਆਂ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।
ਡੀ. ਐੱਸ. ਪੀ. ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਇਨ੍ਹਾਂ ਦੋਹਾਂ ਤੋਂ ਪੁੱਛਗਿੱਛ ਤੋਂ ਬਾਅਦ ਖੁਲਾਸਾ ਹੋਇਆ ਕਿ ਇਸ ਮਾਮਲੇ ਦੇ ਪੂਰੇ ਤਾਰ ਜਲੰਧਰ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੇ ਦੱਸਿਆ ਕਿ ਮਸ਼ਹੂਰ ਗੈਂਗਸਟਚਰ ਸੁਸ਼ੀਲ ਗੁੱਜਰ ਦੇ ਪਾਸਪੋਰਟ ਦੀ ਵੈਰੀਫਿਕੇਸ਼ਨ ਥਾਣਾ ਜਮਸ਼ੇਦ ਕਮਿਸ਼ਨਰੇਟ ਜਲੰਧਰ ਅਧੀਨ ਆਉਂਦੀ ਚੌਂਕੀ ਪਰਾਗਪੁਰ ਦੇ ਇੰਚਾਰਜ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਕੀਤੀ ਸੀ, ਜਿਸ ਦੇ ਆਧਾਰ 'ਤੇ ਨਵਾਂਸ਼ਹਿਰ ਪੁਲਸ ਨੇ ਜਲੰਧਰ 'ਚ ਛਾਪੇਮਾਰੀ ਕਰਕੇ ਦੋਸ਼ੀ ਚੌਂਕੀ ਇੰਚਾਰਜ ਸਤਵਿੰਦਰ ਸਿੰਘ ਨੂੰ ਕਾਬੂ ਕਰ ਲਿਆ, ਜਿਸ ਨੂੰ ਦੇਰ ਸ਼ਾਮ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ 2 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਸੁਖਬੀਰ ਬਾਦਲ ਦਾ ਐਥਲੀਟ ਖੁਸ਼ਬੀਰ ਨੂੰ ਤੋਹਫਾ
NEXT STORY