ਮੋਹਾਲੀ (ਪਰਦੀਪ ਹੈਪੀ)-ਮੋਹਾਲੀ ਨਗਰ ਨਿਗਮ 'ਚ ਮੇਅਰ ਅਹੁਦੇ ਲਈ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਔਰਤਾਂ ਦੇ ਰਾਖਵੇਂਕਰਨ 'ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਮੋਹਾਲੀ ਦੇ ਮੇਅਰ ਦੀ ਸੀਟ ਔਰਤਾਂ ਲਈ ਰਿਜ਼ਰਵ ਕੀਤੇ ਜਾਣ ਤੋਂ ਬਾਅਦ ਤਿੰਨ ਆਜ਼ਾਦ ਵਿਧਾਇਕਾਂ ਮਨਜੀਤ ਸਿੰਘ ਸੇਠੀ, ਹਰਪਾਲ ਸਿੰਘ ਚੰਨਾ ਅਤੇ ਅਮਰੀਕ ਸਿੰਘ ਤਹਿਸੀਲਦਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਸਰਕਾਰ ਦੇ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ।
ਇਸ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਪਿਛਲੀ 1 ਅਪ੍ਰੈਲ ਨੂੰ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਬੱਸ 'ਚ ਚੜ੍ਹਿਆ ਐਸਾ ਪਾਰਾ, ਕੁੜੀ ਨਾਲ ਕਰਤਾ ਸ਼ਰਮਨਾਕ ਕਾਰਾ
NEXT STORY