ਫਗਵਾੜਾ (ਵਿਕਰਮ ਜਲੋਟਾ) : ਫਗਵਾੜਾ ਦੇ ਪਿੰਡ ਚੱਕ ਹਕੀਮ ਨੇੜੇ ਆਟੋ 'ਚ ਜਾ ਰਹੇ ਐਲ.ਪੀ.ਯੂ ਦੇ ਵਿਦਿਆਰਥੀਆਂ ਨੂੰ ਇਕ ਬੱਸ ਨੇ ਆਪਣੀ ਚਪੇਟ ਵਿਚ ਲੈ ਲਿਆ ਜਿਸ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਵਿਦਿਆਰਥੀ ਆਟੋ ਵਿਚ ਸਵਾਰ ਹੋ ਕੇ ਜਾ ਰਹੇ ਸਨ ਅਤੇ ਰਸਤੇ ਵਿਚ ਤੇਜ਼ ਰਫਤਾਰ ਬੱਸ ਨੇ ਇਸ ਆਯੋ ਨੂੰ ਟੱਕਰ ਮਾਰ ਦਿੱਤੀ। ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਥਾਨਕ ਪੁਲਸ ਨੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾ ਵਿਦਿਆਰਥਣ ਦਾ ਨਾਂ ਜੋਤੀ ਦੱਸਿਆ ਜਾ ਰਿਹਾ ਹੈ ਅਤੇ ਉਹ ਗੁਰਦਾਸਪੁਰ ਜ਼ਿਲੇ ਨਾਲ ਸਬੰਧ ਰੱਖਦੀ ਹੈ। ਪੁਲਸ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੀ ਤਿਆਰੀ ਕਰ ਰਹੀ ਹੈ ਜਿਸ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਭਗਤ ਸਿੰਘ, ਮਹਾਤਮਾ ਗਾਂਧੀ ਅਤੇ ਨਹਿਰੂ ਬਾਰੇ ਇਹ ਕੀ ਕਹਿ ਗਿਆ ਏਜਾਜ਼ ਖਾਨ (ਵੀਡੀਓ)
NEXT STORY