ਮੋਗਾ (ਪਵਨ ਗਰੋਵਰ) : ਮੋਗਾ ਵਿਚ ਸੋਮਵਾਰ ਨੂੰ ਦਿਨ ਦਿਹਾੜੇ ਅਣਪਛਾਤੇ ਲੋਕਾਂ ਵਲੋਂ ਦੋ ਗੈਂਗਸਟਰਾਂ ਦਾ ਬੇਰਹਿਮੀ ਨਾਲ ਤਲਵਾਰਾਂ ਨਾਲ ਕਤਲ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਮ੍ਰਿਤਕਾਂ 'ਤੇ ਤੇਜ਼ਧਾਰ ਹਥਿਆਰਾਂ ਦੇ ਨਾਲ-ਨਾਲ ਗੋਲੀਆਂ ਵੀ ਮਾਰੀਆਂ ਗਈਆਂ। ਇਹ ਵਾਰਦਾਤ ਮੋਗਾ ਦੀ ਤਹਿਸੀਲ ਬਾਘਾਪੁਰਾਣਾ ਤੋਂ ਥੋੜੀ ਦੂਰ ਸਥਿਤ ਪਿੰਡ ਰਾਜੇਆਣਾ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਹਥਿਆਰਬੰਦ ਲੋਕਾਂ ਨੇ ਤਿੰਨ ਨੌਜਵਾਨਾਂ ਗੁਰਪ੍ਰੀਤ ਸਿੰਘ ਲੰਡਾ, ਗੁਰਸੇਵਕ ਸਿੰਘ ਆਲਮਵਾਲਾ ਅਤੇ ਰਿੰਕੂ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਗੁਰਪ੍ਰੀਤ ਲੰਡਾ, ਗੁਰਸੇਵਕ ਸਿੰਘ ਆਲਮਵਾਲਾ ਦੀ ਮੌਤ ਹੋ ਗਈ ਅਤੇ ਰਿੰਕੂ ਨੂੰ ਬੇਹੱਦ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਸੂਤਰਾਂ ਅਨੁਸਾਰ ਲਗਭਗ ਡੇਢ ਸਾਲ ਪਹਿਲਾਂ ਬਾਘਾਪੁਰਾਣਾ ਵਿਖੇ ਹੀ ਉੱਘੇ ਗੈਂਗਸਟਰ ਗਿਆਨ ਦਾ ਵੀ ਕਤਲ ਕਰ ਦਿੱਤਾ ਗਿਆ ਸੀ ਅਤੇ ਇਹ ਤਿੰਨੇ ਗੈਂਗਸਟਰ ਗਿਆਨ ਦੇ ਦੋਸਤ ਸਨ ਅਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਇਹ ਕਤਲ ਵੀ ਉਨ੍ਹਾਂ ਗੈਂਗਸਟਰਾਂ ਵਲੋਂ ਕੀਤੇ ਗਏ ਹਨ ਜਿਨ੍ਹਾਂ ਨੇ ਗਿਆਨ ਨੂੰ ਮੌਤ ਦੇ ਘਾਟ ਉਤਾਰਿਆ ਸੀ। ਇਹ ਵਾਰਦਾਤ ਕਿਵੇਂ ਹੋਈ ਅਤੇ ਕਿਉਂ ਹੋਈ ਇਸ ਪਿੱਛੇ ਕੀ ਕਾਰਨ ਹਨ ਅਤੇ ਕਿਨ੍ਹਾਂ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਇਸ ਬਾਰੇ ਖਬਰ ਲਿਖੇ ਜਾਣ ਤਕ ਕੋਈ ਸੂਚਨਾ ਨਹੀਂ ਮਿਲੀ।
ਖਬਰ ਲਿਖੇ ਜਾਣ ਤੱਕ ਪੁਲਸ ਨੇ ਵੀ ਕਿਸੇ ਵੀ ਮ੍ਰਿਤਕ ਦੇ ਨਾਂ ਦੀ ਕੋਈ ਪੁਸ਼ਟੀ ਨਹੀਂ ਕੀਤੀ ਸੀ। ਇਥੇ ਇਹ ਜ਼ਿਕਰਯੋਗ ਹੈ ਕਿ ਮੋਗੇ ਵਿਚ ਅਪ੍ਰੈਲ ਦੇ ਮਹੀਨੇ ਵਿਚ ਹੀ ਇਹ ਪੰਜਵਾਂ ਕਤਲ ਹੈ। ਇਸ ਤੋਂ ਪਤਾ ਲੱਗ ਸਕਦਾ ਹੈ ਕਿ ਪੁਲਸ ਪ੍ਰਸ਼ਾਸਨ ਮੋਗੇ ਵਿਚ ਕਿੰਨਾ ਕੁ ਚੁਸਤ ਹੈ।
ਐਲ.ਪੀ.ਯੂ. ਦੇ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ
NEXT STORY