ਤਲਵੰਡੀ ਸਾਬੋ (ਮੁਨੀਸ਼)-ਪਿੰਡ ਰਾਈਆ ਵਿਖੇ ਗੁਆਂਢ 'ਚ ਰਹਿਣ ਵਾਲੇ ਲੜਕੇ ਵਲੋਂ ਇਕ ਨਾਬਾਲਿਗ ਲੜਕੀ ਨੂੰ ਭਜਾ ਲੈ ਜਾਣ ਅਤੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਰਾਈਆ ਦੀ ਇਕ ਨਾਬਾਲਿਗ ਲੜਕੀ ਨੂੰ ਉਸ ਦੇ ਗੁਆਂਢ ਵਿਚ ਰਹਿੰਦਾ ਇਕ ਲੜਕਾ 18-19 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਭਜਾ ਕੇ ਲੈ ਗਿਆ, ਜਿਸ ਬਾਰੇ ਪੀੜਤ ਲੜਕੀ ਦੇ ਪਿਤਾ ਨੇ ਸੀਂਗੋ ਚੌਂਕੀ ਵਿਚ ਸ਼ਿਕਾਇਤ ਦਰਜ ਕਰਵਾਈ ਜਿਸ 'ਤੇ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ।
ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਦੋਸ਼ੀ ਨੂੰ ਪਿੰਡ ਗੋਲੇਵਾਲਾ ਹੈੱਡਾਂ ਤੋਂ ਗ੍ਰਿਫਤਾਰ ਕਰਕੇ ਉਸ ਪਾਸੋਂ ਲੜਕੀ ਨੂੰ ਬਰਾਮਦ ਕਰ ਲਿਆ। ਪੁਲਸ ਨੇ ਲੜਕੀ ਦਾ ਡਾਕਟਰੀ ਮੁਆਇਨਾ 'ਚ ਹੋਈ ਜਬਰ-ਜ਼ਨਾਹ ਦੀ ਪੁਸ਼ਟੀ ਤੋਂ ਬਾਅਦ ਦੋਸ਼ੀ ਖਿਲਾਫ ਮਾਮਲੇ ਵਿਚ ਵਾਧਾ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਚੌਂਕੀ ਸੀਂਗੋ ਦੇ ਇੰਚਾਰਜ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਦੋਸ਼ੀ ਨਾਬਾਲਿਗ ਮਿੱਠੂ ਸਿੰਘ ਵਾਸੀ ਰਾਈਆ ਨੂੰ ਗ੍ਰਿਫਤਾਰ ਕਰਕੇ ਯੁਵੇਨਾਈਲ ਅਦਾਲਤ ਬਠਿੰਡਾ ਵਿਖੇ ਪੇਸ਼ ਕਰ ਦਿੱਤਾ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਕਿਸਾਨਾਂ ਨੂੰ ਮਿਲਣ ਵਾਲਾ ਮੁਆਵਜ਼ਾ ਘੱਟ : ਬਾਦਲ (ਵੀਡੀਓ)
NEXT STORY