ਲੁਧਿਆਣਾ-ਸਿਵਲ ਹਸਪਤਾਲ ਦੀ ਮੋਰਚਰੀ 'ਚ ਪੋਸਟ ਮਾਰਟਮ ਕਰਵਾਉਣ ਲਈ ਰੱਖੀ ਗਈ ਲਾਸ਼ ਨੂੰ ਲੈਣ ਆਏ ਲੋਕ ਉਸ ਸਮੇਂ ਬੁਰੀ ਤਰ੍ਹਾਂ ਘਾਬਰ ਗਏ, ਜਦੋਂ ਉਨ੍ਹਾਂ ਨੇ ਦੇਖਿਆ ਕਿ ਲਾਸ਼ ਨੂੰ ਕਿਸੇ ਜੀਵ-ਜੰਤੂ ਨੇ ਖਾਧਾ ਹੋਇਆ ਹੈ। ਮ੍ਰਿਤਕ ਦੇ ਮੂੰਹ ਨੂੰ ਖੱਬੇ ਪਾਸਿਓਂ ਨੋਚਿਆ ਦੇਖ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕਰ ਦਿੱਤਾ।
ਗੁੱਸੇ ਵਿਚ ਪਰਿਵਾਰ ਨੇ ਲਾਪ੍ਰਵਾਹੀ ਵਰਤਣ ਵਾਲੇ ਮੁਲਾਜ਼ਮ ਦੇ ਖਿਲਾਫ ਕਾਰਵਾਈ ਨਾ ਹੋਣ ਤਕ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਨੇ ਸਥਿਤੀ 'ਤੇ ਕਾਬੂ ਪਾਉਂਦੇ ਹੋਏ ਪਰਿਵਾਰ ਨੂੰ ਯੋਗ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਕਰਵਾਇਆ, ਜਿਸ ਦੇ ਬਾਅਦ ਡਾਕਟਰਾਂ ਦੇ ਬੋਰਡ ਨੇ ਲਾਸ਼ ਦਾ ਪੋਸਟ ਮਾਰਟਮ ਕੀਤਾ।
ਜਾਣਕਾਰੀ ਅਨੁਸਾਰ ਕਾਕੋਵਾਲ ਰੋਡ ਦੇ ਰਹਿਣ ਵਾਲੇ ਗਗਨਦੀਪ ਸਿੰਘ (25) ਨੇ ਐਤਵਾਰ ਨੂੰ ਆਪਣੇ ਘਰ ਵਿਚ ਆਤਮ-ਹੱਤਿਆ ਕਰ ਲਈ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਾਮ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤੀ, ਜਿਥੇ ਸੋਮਵਾਰ ਸਵੇਰੇ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾਣਾ ਸੀ ਪਰ ਪੋਸਟ ਮਾਰਟਮ ਤੋਂ ਪਹਿਲਾਂ ਚੂਹਿਆਂ ਨੇ ਉਸ ਨੂੰ ਨੋਚ ਕੇ ਖਾਣ 'ਤੇ ਪਰਿਵਾਰ ਨੇ ਸਿਵਲ ਹਸਪਤਾਲ ਪ੍ਰਸ਼ਾਸਨ ਦੇ ਖਿਲਾਫ ਜਮ ਕੇ ਹੰਗਾਮਾ ਕੀਤਾ।
ਪੋਸਟ ਮਾਰਟਮ ਦੇ ਬਾਅਦ ਪਰਿਵਾਰ ਨੇ ਮ੍ਰਿਤਕ ਦੀਆਂ ਦੋਵੇਂ ਅੱਖਾਂ ਦਾਨ ਕਰ ਦਿੱਤੀਆਂ। ਇਸ ਬਾਰੇ ਐੱਸ. ਐੱਚ. ਓ. ਪਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰਨਗੇ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਵਾਹਿਗੁਰੂ! ਇੰਨੀ ਭੈੜੀ ਮੌਤ ਤਾਂ ਦੁਸ਼ਮਣ ਨੂੰ ਵੀ ਨਾ ਦੇਵੀਂ (ਵੀਡੀਓ)
NEXT STORY