ਬਰਨਾਲਾ (ਵਿਵੇਕ ਸਿੰਧਵਾਨੀ) - ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ 'ਚ ਬਦਲ ਗਈਆਂ ਜਦੋਂ ਬਰਾਤ ਦੇ ਵਾਪਸ ਪਰਤਣ ਸਮੇਂ ਸੜਕ ਹਾਦਸੇ 'ਚ ਲਾੜੇ ਦੇ ਪਿਓ ਸਣੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਵਿਅਕਤੀ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਰਾਜ ਪੁੱਤਰ ਮੇਹਰ ਚੰਦ ਵਾਸੀ ਰਾਏਕੋਟ ਦੇ ਪੁੱਤਰ ਹਰਕੇਸ਼ ਕੁਮਾਰ ਦਾ ਸੰਗਰੂਰ ਵਿਖੇ ਵਿਆਹ ਸੀ। ਬੀਤੀ ਰਾਤ ਵਿਆਹ ਸਮਾਗਮ ਖੁਸ਼ੀਆਂ ਭਰੇ ਮਾਹੌਲ ਵਿਚ ਸੰਪੰਨ ਹੋਇਆ ਜਦੋਂ ਬਰਾਤੀ ਸਵੇਰੇ ਰਾਏਕੋਟ ਵੱਲ ਪਰਤ ਰਹੇ ਸਨ ਤਾਂ ਪਿੰਡ ਭੱਦਰਵੱਢ ਨੇੜੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਨ੍ਹਾਂ ਦੀ ਸਕਾਰਪੀਓ ਗੱਡੀ ਦੀ ਜ਼ਬਰਦਸਤ ਟੱਕਰ ਹੋ ਗਈ।
ਪ੍ਰਤੱਖਦਰਸ਼ੀਆਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਟੱਕਰ ਦੌਰਾਨ ਜ਼ੋਰਦਾਰ ਧਮਾਕਾ ਹੋਇਆ। ਇਸ ਹਾਦਸੇ ਵਿਚ ਲਾੜੇ ਦੇ ਪਿਤਾ ਸੁਖਦੇਵ ਰਾਜ ਅਤੇ ਫੋਟੋਗ੍ਰਾਫਰ ਬੂਟਾ ਸਿੰਘ ਦੀ ਮੌਤ ਹੋ ਗਈ। ਜਦੋਂਕਿ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਡਰਾਈਵਰ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਬਾਹਰ ਰੈਫਰ ਕਰ ਦਿੱਤਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਬਣੀ ਫਿਲਮ 'ਨਾਨਕ ਸ਼ਾਹ ਫਕੀਰ' 'ਤੇ ਲੱਗੀ ਰੋਕ
NEXT STORY