ਰਾਮਾਂ ਮੰਡੀ (ਪਰਮਜੀਤ)- ਮੰਗਲਵਾਰ ਨੂੰ ਪੁਲਸ ਵਲੋਂ ਵੱਖ-ਵੱਖ ਪਿੰਡਾਂ ਵਿਚ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੇ ਤਹਿਤ ਏ. ਐੱਸ. ਆਈ. ਜਗਦੇਵ ਸਿੰਘ ਸਮੇਤ ਪੁਲਸ ਪਾਰਟੀ ਪਿੰਡ ਫੱਲੜ ਵਿਖੇ ਨਾਕਾ ਲਾਇਆ ਹੋਇਆ ਸੀ ਤਾਂ 2 ਵਿਅਕਤੀ ਸੈਂਟਰੋ ਕਾਰ 'ਤੇ ਸ਼ੱਕੀ ਹਾਲਤ ਵਿਚ ਆ ਰਿਹਾ ਸਨ, ਜਦੋਂ ਪੁਲਸ ਕਰਮਚਾਰੀਆਂ ਨੇ ਉਕਤ ਵਿਅਕਤੀਆਂ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 30 ਕਿਲੋ ਭੁੱਕੀ ਬਰਾਮਦ ਹੋਈ, ਉਕਤ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਸੰਤਾਂ ਸਿੰਘ ਵਾਸੀ ਫਿਰੋਜ਼ਪੁਰ ਅਤੇ ਅਮਰੀਕ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਕਾਸ਼ ਸਿੰਘ ਬਾਦਲ ਹੋਣਗੇ ਦੇਸ਼ ਦੇ ਰਾਸ਼ਟਰਪਤੀ : ਸੋਲੰਕੀ (ਵੀਡੀਓ)
NEXT STORY