ਜਲੰਧਰ(ਧਵਨ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ 'ਚ ਕਣਕ ਦੀ ਖਰੀਦ ਨਾ ਹੋਣ ਲਈ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਭਟਕਣਾ ਪੈ ਰਿਹਾ ਹੈ। ਉਨ੍ਹਾਂ ਇਕ ਬਿਆਨ 'ਚ ਕਿਹਾ ਕਿ ਜੇਕਰ ਸਰਕਾਰ ਨੇ ਸਥਿਤੀ ਨੂੰ ਤੁਰੰਤ ਨਾ ਸੰਭਾਲਿਆ ਤਾਂ ਕਿਸਾਨ ਸੜਕਾਂ 'ਤੇ ਉਤਰ ਆਉਣਗੇ।
ਸਰਕਾਰ ਲਈ ਇਸ ਸਥਿਤੀ ਨੂੰ ਸੰਭਾਲਣਾ ਮੁਸ਼ਕਲ ਹੋ ਜਾਵੇਗਾ। ਅਮਰਿੰਦਰ ਨੇ ਕਿਹਾ ਕਿ ਕਿਸਾਨਾਂ ਨੂੰ ਇਕ ਪਾਸੇ ਤਾਂ ਮੀਂਹ ਕਾਰਨ ਭਾਰੀ ਨੁਕਸਾਨ ਸਹਿਣਾ ਪਿਆ ਹੈ ਕਿਉਂਕਿ ਉਨ੍ਹਾਂ ਦੀ ਫਸਲ ਕਾਫੀ ਖਰਾਬ ਹੋ ਗਈ ਹੈ ਤਾਂ ਦੂਜੇ ਪਾਸੇ ਹੁਣ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਨੇ ਕਦੇ ਵੀ ਕਿਸਾਨਾਂ ਦੇ ਮਸਲਿਆਂ ਪ੍ਰਤੀ ਗੰਭੀਰਤਾ ਨਹੀਂ ਦਿਖਾਈ। ਕੇਂਦਰ 'ਤੇ ਦਬਾਅ ਪਾ ਕੇ ਬਾਦਲ ਕਿਸਾਨਾਂ ਨੂੰ ਰਿਆਇਤਾਂ ਦਿਵਾਉਣ 'ਚ ਅਸਫਲ ਰਹੇ ਹਨ। ਕੇਂਦਰ ਜੇਕਰ ਖਰੀਦ ਮਾਪਦੰਡਾਂ 'ਚ ਛੋਟ ਦੇ ਦਿੰਦਾ ਤਾਂ ਕਿਸਾਨਾਂ ਨੂੰ ਘੱਟ ਮੁੱਲ 'ਤੇ ਆਪਣੀ ਫਸਲ ਨਾ ਵੇਚਣੀ ਪੈਂਦੀ
ਵਡਾਲੀ ਬ੍ਰਦਰਜ਼ 'ਲਾਈਫ ਟਾਈਮ ਅਚੀਵਮੈਂਟ ਐਵਾਰਡ' ਨਾਲ ਹੋਏ ਸਨਮਾਨਤ (ਦੇਖੋ ਤਸਵੀਰਾਂ)
NEXT STORY