ਲੁਧਿਆਣਾ (ਰਿਸ਼ੀ)-ਸੋਮਵਾਰ ਸਵੇਰੇ ਇਕ ਕਲਯੁੱਗੀ ਜੀਜੇ ਨੇ ਟਿੱਬਾ ਰੋਡ ਇਲਾਕੇ 'ਚ ਰਹਿਣ ਵਾਲੀ ਆਪਣੀ ਸਾਲੀ ਦੇ ਘਰ ਜ਼ਬਰਦਸਤੀ ਦਾਖਲ ਹੋ ਕੇ ਉਸ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ। ਸਾਲੀ ਵਲੋਂ ਰੌਲਾ ਪਾਉਣ 'ਤੇ ਇਕੱਠੇ ਹੋਏ ਆਸ-ਪਾਸ ਦੇ ਲੋਕਾਂ ਨੇ ਦੋਸ਼ੀ ਜੀਜੇ ਨੂੰ ਭੱਜਦੇ ਸਮੇਂ ਕਾਬੂ ਕਰ ਲਿਆ ਤੇ ਪੁਲਸ ਕੰਟਰੋਲ ਰੂਮ 'ਤੇ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।
ਇਸ ਮਾਮਲੇ 'ਚ ਪੁਲਸ ਨੇ ਦੋਸ਼ੀ ਖਿਲਾਫ ਬਲਾਤਕਾਰ ਸਮੇਤ ਵੱਖ-ਵੱਖ ਧਾਰਾਵਾਂ 'ਚ ਕੇਸ ਦਰਜ ਕਰ ਲਿਆ ਤੇ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ ਭੇਜ ਦਿੱਤਾ। ਦੋਸ਼ੀ ਦੀ ਪਛਾਣ ਹਰਵਿੰਦਰ ਸਿੰਘ (42) ਦੇ ਰੂਪ ਵਿਚ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਪੀੜਤਾ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਉਹ ਆਪਣੇ ਘਰ ਵਿਚ ਇਕੱਲੀ ਸੀ। ਇਸ ਦੌਰਾਨ ਉਸਦਾ ਜੀਜਾ ਘਰ 'ਚ ਜ਼ਬਰਦਸਤੀ ਦਾਖਲ ਹੋਇਆ ਤੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ। ਉਸ ਵਲੋਂ ਰੌਲਾ ਪਾਉਣ 'ਤੇ ਲੋਕਾਂ ਨੇ ਉਸ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ।
ਜੇਕਰ ਪੁਲਸ ਵਾਲੇ ਇੰਝ ਕਰਨਗੇ ਤਾਂ ਫਿਰ ਸਮੱਸਿਆ ਦਾ ਹੱਲ ਕਿਵੇਂ ਹੋਵੇਗਾ (ਦੇਖੋ ਤਸਵੀਰਾਂ)
NEXT STORY