ਚੰਡੀਗੜ੍ਹ : ਡੇਰਾ ਸੱਚਾ ਸੌਦਾ 'ਚ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ 'ਚ ਪੰਜਾਬ ਹਰਿਆਣਾ ਹਾਈਕੋਰਟ ਵਿਚ ਅੱਜ ਹੋਣ ਵਾਲੀ ਸੁਣਵਾਈ 8 ਜੁਲਾਈ ਲਈ ਅੱਗੇ ਪਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਸਿਰਸਾ 'ਚ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ. ਨੂੰ ਸੌਂਪ ਦਿੱਤਾ ਸੀ ਪਰ ਹਾਈਕੋਰਟ ਦੇ ਇਸ ਫੈਸਲੇ ਨੂੰ ਡੇਰਾ ਮੁਖੀ ਅਤੇ ਕੁਝ ਹੋਰਾਂ ਵਲੋਂ ਚੁਣੌਤੀ ਦਿੱਤੀ ਗਈ ਹੈ ਜਿਸ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਪੱਕ ਮਾਮਲੇ ਨੂੰ ਲੈ ਕੇ ਨਹੀਂ ਲਿਆ ਗਿਆ। ਅੱਜ ਮਾਮਲੇ ਦੀ ਸੁਣਵਾਈ 8 ਜੁਲਾਈ ਤਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਉਸੇ ਦਿਨ ਹਾਈਕੋਰਟ ਵਿਚ ਮਾਮਲੇ ਦੀ ਸਟੇਟਸ ਰਿਪੋਰਟ ਸੀ.ਬੀ.ਆਈ. ਦਾਖਲ ਕਰੇਗੀ।
ਵਾਹ ਬਈ ਛੋਟੇ ਉਸਤਾਦ ਤੇਰਾ ਕੋਈ ਜਵਾਬ ਨਹੀਂ
NEXT STORY