ਅੰਮ੍ਰਿਤਸਰ : ਮਸ਼ਹੂਰ ਗੈਂਗਸਟਰ ਅਤੇ ਸ਼ਾਰਪਸ਼ੂਟਰ ਸੁੱਖਾ ਕਾਹਲਵਾਂ ਕਤਲ ਦਾ ਮੁੱਖ ਦੋਸ਼ੀ ਪੁਲਸ ਦੇ ਹੱਥੇ ਚੜ੍ਹ ਗਿਆ ਹੈ। ਫਰੀਦਕੋਟ ਪੁਲਸ ਦੇ ਸੀ.ਆਈ.ਏ. ਸਟਾਫ ਵਲੋਂ ਕਤਲ ਕਾਂਡ ਦੇ ਮੁੱਖ ਦੋਸੀ ਕੁਲਪ੍ਰੀਤ ਸਿੰਘ ਦਿਓਲ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਤੋਂ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੁਲਪ੍ਰੀਤ ਦੁਬਈ ਤੋਂ ਇੰਡੀਆ ਵਾਪਸ ਆਇਆ ਸੀ। ਜਿਸ ਦੀ ਇਤਲਾਹ ਮਿਲਦਿਆਂ ਹੀ ਇਸ ਨੂੰ ਕਾਬੂ ਕਰ ਲਿਆ ਗਿਆ। ਫਿਲਹਾਲ ਪੁਲਸ ਵਲੋਂ ਇਸ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਨਹੀਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਪੁਲਸ ਦੇਰ ਸ਼ਾਮ ਇਕ ਪ੍ਰੈਸ ਕਾਨਫਰੰਸ ਦੌਰਾਨ ਸਾਰੇ ਕਤਲਕਾਂਡ ਦਾ ਪਰਦਾਫਾਸ਼ ਕਰਨ ਜਾ ਰਹੀ ਹੈ।
ਸੁੱਖ ਕਾਹਲਵਾਂ ਦਾ 21 ਜਨਵਰੀ 2015 ਨੂੰ ਪੁਲਸ ਦੀ ਹਿਰਾਸਤ ਵਿਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਸੁੱਖਾ ਕਾਹਲਵਾਂ ਦੇ ਕਤਲ ਤੋਂ ਬਾਅਦ ਇਹ ਮਾਮਲਾ ਬਹੁਤ ਗਰਮਾਇਆ ਸੀ। ਇਸ ਕਤਲ ਕਾਂਡ ਦੇ ਮਾਸਟਰ ਮਾਈਂਡ ਗੁਰਪ੍ਰੀਤ ਸਿੰਘ ਸੇਖੋਂ ਨੂੰ ਪਹਿਲਾਂ ਹੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਇਸ ਕਤਲ ਕਾਂਡ ਦੇ ਮੁੱਖ ਦੋਸ਼ੀ ਕੁਲਪ੍ਰੀਤ ਸਿੰਘ ਦਿਓਲ ਨੂੰ ਅੱਜ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਸ ਕਤਲ ਕਾਂਡ ਵਿਚ ਸ਼ਾਮਿਲ ਹੋਰ ਮੁੱਖ ਦੋਸ਼ੀ ਵਿੱਕੀ ਗੌਂਡਰ ਅਤੇ ਪ੍ਰੇਮਾ ਲਹੌਰੀਆ ਅਜੇ ਵੀ ਪੁਲਸ ਦੀ ਪਹੁੰਚ ਤੋਂ ਬਾਹਰ ਹਨ।
ਕਿਸਾਨ ਦੀ ਧੀ ਨੇ ਕੀਤਾ ਕੁਝ ਅਜਿਹਾ ਕਿ ਵੱਡੇ-ਵੱਡੇ ਉਹਦੇ ਅੱਗੇ ਝੁਕਦੇ ਨੇ (ਤਸਵੀਰਾਂ)
NEXT STORY