ਮੋਗਾ (ਆਜ਼ਾਦ)- ਮੋਗਾ ਦੇ ਪਿੰਡ ਭਲੂਰ ਨਿਵਾਸੀ ਇਕ 19 ਸਾਲਾ ਲੜਕੀ ਨੇ ਆਪਣੇ ਹੀ ਪਿੰਡ ਦੇ ਇਕ ਲੜਕੇ ਅੰਮ੍ਰਿਤਪਾਲ ਸਿੰਘ 'ਤੇ ਉਸ ਨਾਲ ਘਰ ਆ ਕੇ ਜਬਰ-ਜ਼ਨਾਹ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ। ਜਿਥੇ ਡਾਕਟਰਾ ਨੇ ਉਸਦਾ ਮੈਡੀਕਲ ਚੈੱਕਅਪ ਕਰਨ ਤੋਂ ਬਾਅਦ ਇਸ ਦੀ ਰਿਪੋਰਟ ਮੈਡੀਕਲ ਲੈਬਾਟਰੀ ਨੂੰ ਭੇਜੀ ਅਤੇ ਪੁਲਸ ਨੂੰ ਸੂਚਿਤ ਕੀਤਾ।
ਇਸ ਸਮੇਂ ਹੋਏ ਲੜਾਈ ਝਗੜੇ ਵਿਚ ਦੋਸ਼ੀ ਅੰਮ੍ਰਿਤਪਾਲ ਸਿੰਘ ਅਤੇ ਚਮਕੌਰ ਸਿੰਘ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਬਾਘਾਪੁਰਾਣਾ ਅਤੇ ਮੋਗਾ ਦੇ ਹਸਪਤਾਲਾਂ 'ਚ ਦਾਖਲ ਕਰਵਾਉਣਾ ਪਿਆ। ਇਸ ਸੰਬੰਧ ਵਿਚ ਬਾਘਾਪੁਰਾਣਾ ਪੁਲਸ ਵਲੋਂ ਪੀੜਤ ਲੜਕੀ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਸਿੰਘ ਨਿਵਾਸੀ ਪਿੰਡ ਭਲੂਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਲੱਗਣ 'ਤੇ ਪੁਲਸ ਚੌਂਕੀ ਨੱਥੂਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਪੁਲਸ ਪਾਰਟੀ ਸਹਿਤ ਉਥੇ ਪੁੱਜੇ ਅਤੇ ਜਾਂਚ ਦੇ ਬਾਅਦ ਪੀੜਤ ਲੜਕੀ ਦੇ ਬਿਆਨ ਦਰਜ ਕੀਤੇ। ਪੁਲਸ ਸੂਤਰਾਂ ਅਨੁਸਾਰ ਪੀੜਤ ਲੜਕੀ ਨੇ ਕਿਹਾ ਕਿ ਦੋਸ਼ੀ ਬੀਤੀ ਰਾਤ ਸਾਡੇ ਘਰ ਅੰਦਰ ਦਾਖਲ ਹੋਇਆ ਅਤੇ ਮੈਨੂੰ ਚੁੱਕ ਕੇ ਅੰਦਰ ਲੈ ਗਿਆ ਜਿਥੇ ਉਸ ਨੇ ਮੇਰੇ ਨਾਲ ਜਬਰ-ਜ਼ਨਾਹ ਕੀਤਾ। ਜਦੋਂ ਮੈਂ ਰੌਲਾ ਪਾਇਆ ਤਾਂ ਮੇਰਾ ਚਾਚਾ ਅਤੇ ਪਿਤਾ ਵੀ ਉਥੇ ਆ ਪਹੁੰਚੇ, ਜਿਥੇ ਉਕਤ ਸਾਰਿਆਂ ਦਾ ਤਕਰਾਰ ਹੋ ਗਿਆ ਅਤੇ ਲੜਾਈ ਝਗੜਾ ਵੱਧ ਗਿਆ। ਜਿਸ ਵਿਚ ਅੰਮ੍ਰਿਤਪਾਲ ਸਿੰਘ ਅਤੇ ਚਮਕੌਰ ਸਿੰਘ ਜ਼ਖਮੀ ਹੋ ਗਏ।
ਆਹਮੋ-ਸਾਹਮਣੇ ਹੋਈ ਟੱਕਰ ਨੇ ਲਈ ਨੌਜਵਾਨ ਦੀ ਜਾਨ
NEXT STORY