ਬਟਾਲਾ : ਲੰਘੀ 17 ਤਰੀਕ ਨੂੰ ਬਟਾਲਾ ਵਿਖੇ ਵਿਧਾਇਕ ਅਸ਼ਵਨੀ ਸੇਖੜੀ ਦੇ ਕਾਲਜ ਦੇ ਬਾਹਰ ਹੋਈ ਫਾਈਰਿੰਗ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਵਾਰਦਾਤ ਵਿਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਗਈ ਹੈ।
ਇਸ ਵਾਰਦਾਤ ਬਾਰੇ ਪੁਲਸ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ ਇਹ ਸਾਰੀ ਸਾਜਿਸ਼ ਜੇਲ ਵਿਚ ਬੈਠ ਕੇ ਰਚੀ ਗਈ ਸੀ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਆਸ਼ੂ ਨਾਮ ਦੇ ਨੌਜਵਾਨ ਨੂੰ ਕਾਰ ਸਣੇ ਕਾਬੂ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਇਸ ਹਮਲੇ ਦਾ ਮਾਸਟਰ ਮਾਈਂਡ ਸੁਖਪ੍ਰੀਤ ਸਿੰਘ ਉਰਫ ਹੈਰੀ ਹੈ। ਬਟਾਲਾ ਪੁਲਸ ਨੇ ਇਸ ਮਾਮਲੇ 'ਚ ਕੁੱਲ 6 ਨੌਜਵਾਨਾਂ ਨੂੰ ਨਾਮਜ਼ਦ ਕੀਤਾ ਹੈ। ਪੁਲਸ ਨੇ ਦਾਅਵਾ ਕੀਤਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ।
ਦਰਿੰਦੇ ਨੇ ਜ਼ਬਰਨ ਘਰ 'ਚ ਦਾਖਲ ਹੋ ਕੇ ਕਰਤਾ ਸ਼ਰਮਨਾਕ ਕਾਰਾ
NEXT STORY