ਚੰਡੀਗੜ੍ਹ- 11ਵੀਂ ਜਮਾਤ ਦੇ ਇਕ ਨਾਬਾਲਗ ਲੜਕੇ ਨੂੰ ਇੱਥੋਂ ਦੇ ਇਕ ਸਕੂਲ 'ਚ 6 ਸਾਲ ਦੀ ਬੱਚੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਦੀ ਉਮਰ 17 ਸਾਲ ਹੈ ਅਤੇ ਉਹ ਸੈਕਟਰ 49 ਦਾ ਰਹਿਣ ਵਾਲਾ ਹੈ। ਆਪਣੇ ਗੁਆਂਢ 'ਚ ਰਹਿਣ ਵਾਲੀ ਬੱਚੀ ਨੂੰ ਲਾਲਚ ਦੇ ਕੇ ਬੁੱਧਵਾਰ ਨੂੰ ਉਹ ਇਕ ਸੁੰਨਸਾਨ ਇਲਾਕੇ 'ਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਨੇ ਆਪਬੀਤੀ ਆਪਣੀ ਮਾਂ ਨੂੰ ਸੁਣਾਈ, ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਲੜਕੀ ਨੂੰ ਇੱਥੋਂ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ। ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਖਿਲਾਫ ਭਾਰਤੀ ਸਜ਼ਾ ਦੀਆਂ ਧਾਰਾਵਾਂ ਅਤੇ ਪੋਸਕੋ ਕਾਨੂੰਨ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ 'ਚ ਦੇਖੋ 11 ਸਾਲ ਦੀ ਬੱਚੀ ਨੇ ਉਹ ਕਰ ਦਿਖਾਇਆ ਜੋ ਅੱਜ ਤੱਕ ਕਿਸੇ ਨੇ ਵੀ ਨਹੀਂ ਕੀਤਾ
NEXT STORY