ਚੰਡੀਗੜ੍ਹ- ਪੰਜਾਬ ਕਾਂਗਰਸ ਖੇਤ ਮਜਦੂਰ ਸੈਲ ਦੇ ਪ੍ਰਧਾਨ ਇੰਦਰਜੀਤ ਸਿੰਘ ਜੀਰਾ ਨੇ ਆਮ ਆਦਮੀ ਪਾਰਟੀ ਦੀ ਰੈਲੀ 'ਚ ਜਾਨ ਗਵਾਉਨ ਵਾਲੇ ਗਜਿੰਦਰ ਸਿੰਘ ਦੇ ਮਾਮਲੇ ਦੀ ਜਾਂਚ ਮਾਣਯੋਗ ਸੁਪਰੀਮ ਕੋਰਟ ਦੇ ਕਿਸੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕੇਜਰੀਵਾਲ ਤੋਂ ਇਸ ਮਾਮਲੇ ਨੂੰ ਲੈ ਕੇ ਅਸਤੀਫੇ ਦੀ ਮੰਗ ਕੀਤੀ ਹੈ।
ਜੀਰਾ ਨੇ ਭੀੜ-ਭਾੜ ਵਾਲੇ ਇਲਾਕੇ 'ਚ ਹੋਈ ਇਸ ਦੁਰਘਟਨਾ 'ਤੇ ਹੈਰਾਨੀ ਜਤਾਈ ਹੈ।
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਿਸਾਨ ਦੇ ਪੱਖ 'ਚ ਕੱਢੀ ਗਈ ਰੈਲੀ ਦੌਰਾਨ ਇਕ ਰਾਜਸਥਾਨ ਦੇ ਕਿਸਾਨ ਗਜਿੰਦਰ ਸਿੰਘ ਵਲੋਂ ਇਕ ਰੁੱਖ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ।
ਤਾਹੀਓਂ ਕਹਿੰਦੇ ਨੇ ਕਿ ਮਾੜੀ ਕਿਸਮਤ ਆਉਣ ਲੱਗੀ ਪਲ ਨੀ ਲਾਉਂਦੀ
NEXT STORY