ਬਰਨਾਲਾ (ਵਿਵੇਕ ਸਿੰਧਵਾਨੀ)-ਸਕੂਟਰੀ ਸਵਾਰ ਵਿਅਕਤੀਆਂ ਨੂੰ ਕਾਰ ਚਾਲਕ ਵਲੋਂ ਆਪਣੀ ਲਪੇਟ ਵਿਚ ਲਏ ਜਾਣ ਦੇ ਮਾਮਲੇ ਵਿਚ ਕਾਰ ਚਾਲਕ ਖਿਲਾਫ਼ ਕੇਸ ਦਰ ਕਰਕੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.ਡੀ. ਸਵਰਨ ਸਿੰਘ ਖੰਨਾ ਨੇ ਦੱਸਿਆ ਕਿ ਥਾਣਾ ਸਿਟੀ ਪੁਲਸ ਨੂੰ ਦੀਪਕ ਜੇਠੀ ਪੁੱਤਰ ਅਸ਼ੋਕ ਕੁਮਾਰ ਵਾਸੀ ਅਹਾਤਾ ਨਰੈਣ ਸਿੰਘ ਬਰਨਾਲਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸਦਾ ਭਰਾ ਨਵੀਨ ਜੇਠੀ ਅਤੇ ਮਾਤਾ ਸਰੋਜ ਰਾਣੀ ਉਸਦੇ ਅੱਗੇ ਅੱਗੇ ਸਕੂਟਰੀ ਤੇ ਸਵਾਰ ਹੋ ਕੇ ਜਾ ਰਹੇ ਸੀ।
ਜਦੋਂ ਉਹ ਕਚਹਿਰੀ ਚੌਂਕ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਨੰਬਰੀ ਕਾਰ ਨੇ ਇਨ੍ਹਾਂ ਦੀ ਸਕੂਟਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸਦੇ ਸਿੱਟੇ ਵਜੋਂ ਉਸਦੇ ਭਰਾ ਨਵੀਨ ਜੇਠੀ ਅਤੇ ਸਰੋਜ਼ ਰਾਣੀ ਦੇ ਸੱਟਾਂ ਲੱਗੀਆਂ ਤੇ ਸਕੂਟਰੀ ਦਾ ਵੀ ਨੁਕਸਾਨ ਹੋਇਆ। ਇਸ ਸਬੰਧੀ ਜ਼ਖ਼ਮੀਆਂ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਦੀਪਕ ਜੇਠੀ ਦੇ ਬਿਆਨਾਂ ਦੇ ਅਧਾਰ 'ਤੇ ਨੰਬਰੀ ਕਾਰ ਦੇ ਚਾਲਕ ਗੌਰਵ ਮਹਿਮੀ ਵਾਸੀ ਸ਼ਕਤੀ ਨਗਰ ਬਰਨਾਲਾ ਦੇ ਖਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਦੇ ਹਵਾਲੇ ਕਰ ਦਿੱਤੀ ਹੈ। ਇਸ ਸਬੰਧੀ ਜਦੋਂ ਜਾਂਚ ਅਧਿਕਾਰੀ ਮਲਕੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੇਸ ਦਰਜ਼ ਹੋ ਚੁੱਕਿਆ ਤੇ ਜਲਦੀ ਹੀ ਨਾਮਜ਼ਦ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਟਰੇਨ ਹੇਠ ਲੇਟ ਗਿਆ ਵਿਅਕਤੀ, ਹੋ ਗਏ 2 ਟੁਕੜੇ
NEXT STORY