ਅੰਮ੍ਰਿਤਸਰ-ਸਤਿਕਾਰ ਕਮੇਟੀ ਵਲੋਂ ਗਰੰਥੀ ਸਿੱਖਾਂ ਨਾਲ ਕੀਤੀ ਗਈ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਸਰ 'ਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਹੈ ਕਿ ਸਤਿਕਾਰ ਕਮੇਟੀ ਨਾਂ ਦੀ ਕੋਈ ਵੀ ਸੰਸਥਾ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ।
ਉਨ੍ਹਾਂ ਨੇ ਗਰੰਥੀ ਸਿੰਘਾਂ ਦੀ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਅਸਲ 'ਚ ਸਤਿਕਾਰ ਕਮੇਟੀ ਦੇ ਮੈਂਬਰ ਉਨ੍ਹਾਂ ਲੋਕਾਂ 'ਤੇ ਹਿੰਸਕ ਵਾਰ ਕਰਦੇ ਹਨ, ਜੋ ਗੁਰੂ ਮਰਿਆਦਾ ਦੇ ਉਲਟ ਹੁੰਦੇ ਹਨ ਅਤੇ ਖੁਦ ਨੂੰ ਐੱਸ. ਜੀ. ਪੀ. ਸੀ. ਅਤੇ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਜੁੜਿਆ ਹੋਇਆ ਦੱਸਦੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਵੀਡੀਓ ਕਾਫੀ ਵਾਇਰਲ ਹੋਈ, ਜਿਸ 'ਚ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਗਰੰਥੀ ਸਿੰਘਾਂ ਦੀ ਜੰਮ ਕੇ ਕੁੱਟਮਾਰ ਕੀਤੀ ਕਿਉਂਕਿ ਗਰੰਥੀ ਸਿੰਘਾਂ ਨੇ ਜਠੇਰਿਆਂ ਦੀ ਜਗ੍ਹਾ 'ਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦਾ ਪਾਠ ਕੀਤਾ ਸੀ। ਇਸ ਵੀਡੀਓ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ।
ਮੁੰਡੇ ਦੇ ਲਾਰਿਆਂ 'ਚ 14 ਸਾਲ ਖਾਧਾ ਧੋਖਾ, ਅਖੀਰ ਉਹੀ ਹੋਇਆ ਜਿਸ ਦਾ ਡਰ ਸੀ
NEXT STORY