ਮੋਗਾ(ਅਜਾਦ)-ਹਰਗੋਬਿੰਦ ਨਗਰ ਮੋਗਾ ਨਿਵਾਸੀ ਇਕ ਔਰਤ ਸੋਮਾ ਦੀ ਰਹੱਸਮਈ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਮ੍ਰਿਤਕਾਂ ਦੇ ਪਤੀ ਲਖਵੀਰ ਸਿੰਘ ਦੇ ਬਿਆਨਾ 'ਤੇ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਪਤਨੀ ਨੂੰ ਪਹਿਲਾਂ ਬੱਚਾ ਹੋਣ ਕਾਰਨ ਦੇ ਇਕ ਪ੍ਰਾਈਵੇਟ ਨਰਸਿੰਗ ਹੋਮ ਵਿਚ ਦਾਖਲ ਕਰਵਾਇਆ ਸੀ।
ਇੱਥੇ ਉਸ ਨੇ ਇਕ ਬੱਚੀ ਨੂੰ ਜਨਮ ਦਿੱਤਾ। ਬੱਚੀ ਦੇ ਜਨਮ ਦੇ ਬਾਅਦ 5-7 ਘੰਟੇ ਬਾਅਦ ਉਸ ਦੀ ਪਤਨੀ ਦੀ ਹਾਲਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਸੋਮਾ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਾਉਣ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਦਾ ਇਹ ਵੀ ਕਹਿਣਾ ਹੈ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਔਰਤ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।
ਪੁੱਤ ਦੀ ਉਡੀਕ ਕਰਦਿਆਂ ਦੇ ਰੋ-ਰੋ ਕੇ ਅੱਖੀਆਂ ਦੇ ਹੰਝੂ ਵੀ ਮੁੱਕ ਗਏ (ਦੇਖੋ ਤਸਵੀਰਾਂ)
NEXT STORY