ਲੁਧਿਆਣਾ(ਮਹਿਰਾ)—ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 29 ਦੋਸ਼ੀਆਂ ਵਲੋਂ ਲਗਾਈ ਗਈ ਜ਼ਮਾਨਤ ਪਟੀਸ਼ਨ 'ਤੇ ਅੱਜ ਐਡੀਸ਼ਨਲ ਸੈਸ਼ਨ ਜੱਜ ਗੁਰਨਾਮ ਸਿੰਘ ਦੀ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਪੁਲਸ ਨੇ ਜੱਜ ਨੂੰ ਦੱਸਿਆ ਕਿ ਦੋਸ਼ੀਆਂ ਖਿਲਾਫ ਲੁੱਟ ਅਤੇ ਡਕੈਤੀ ਦੀਆਂ 2 ਹੋਰਨਾਂ ਧਾਰਾਵਾਂ 395 ਅਤੇ 397 ਆਈ. ਪੀ. ਸੀ. ਨੂੰ ਵਧਾਇਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਨੂੰ ਹੋਵੇਗੀ। ਦੂਜੇ ਪਾਸੇ ਬੈਂਸ ਅਤੇ ਹੋਰਨਾਂ ਦੋਸ਼ੀਆਂ ਦੇ ਵਕੀਲਾਂ ਨੇ ਕਿਹਾ ਕਿ ਸਿਆਸੀ ਰੰਜਿਸ਼ ਕਾਰਨ ਪੁਲਸ ਨੇ ਉਨ੍ਹਾਂ 'ਤੇ ਝੂਠਾ ਮੁਕੱਦਮਾ ਦਰਜ ਕੀਤਾ ਹੈ ਅਤੇ ਪੁਲਸ ਨੇ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਮੁਤਾਬਕ ਪੁਲਸ ਨੇ ਉਕਤ ਧਾਰਾਵਾਂ ਬੈਂਸ ਦੀ ਜ਼ਮਾਨਤ ਨੂੰ ਰੋਕਣ ਲਈ ਲਾਈਆਂ ਹਨ ਜਦਕਿ ਵਿਧਾਇਕ ਬੈਂਸ ਨੇ ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਹੈ।
ਸਰਕਾਰੀ ਵਕੀਲ ਨੇ ਬੈਂਸ ਅਤੇ ਹੋਰਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਜਿਹਾ ਕਰਨ ਵਾਲੇ ਦੋਸ਼ੀਆਂ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਪੁਲਸ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ 17 ਅਪ੍ਰੈਲ ਨੂੰ ਥਾਣਾ ਮਿਹਰਬਾਨ ਵਿਚ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਬੈਂਸ ਅਤੇ ਉਸ ਦੇ ਕਈ ਹਮਾਇਤੀਆਂ ਨੂੰ ਫੜ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਬੈਂਸ ਅਤੇ ਉਸ ਦੇ ਹੋਰਨਾਂ ਸਾਥੀਆਂ ਨੇ ਅੱਜ ਜ਼ਿਲਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਆਪਣੀ ਸਾਂਝੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਬਾਦਲ ਸਾਹਿਬ ਵੱਡੇ ਬੰਦੇ ਨੇ...ਉਹੀ ਜਵਾਬ ਦੇਣਗੇ : ਕਮਲ ਸ਼ਰਮਾ (ਵੀਡੀਓ)
NEXT STORY