ਨਵੀਂ ਦਿੱਲੀ— ਅੱਜ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਉਸ ਸਮੇਂ ਕੰਬ ਗਏ ਜਦੋਂ 11.45 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜ਼ਿਕਰਯੋਗ ਹੈ ਕਿ ਦਿੱਲੀ ਅਤੇ ਉਸ ਦੇ ਆਸ-ਪਾਸ ਦੇ ਖੇਤਰਾਂ ਅਤੇ ਪੰਜਾਬ ਵਿਚ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ। ਉੱਤਰ-ਪ੍ਰਦੇਸ਼ ਤੇ ਬਿਹਾਰ, ਕੋਲਕਾਤਾ, ਇਲਾਹਾਬਾਦ, ਝਾਰਖੰਡ ਵਿਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਤਕਰੀਬਨ ਇਕ ਮਿੰਟ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਦੇ ਕਾਠਮੰਡੂ ਵਿਚ ਦੱਸਿਆ ਜਾ ਰਿਹਾ ਹੈ। ਇਸ ਦੀ ਤੀਬਰਤਾ ਰਿਕਟਰ ਸਕੇਲ 'ਤੇ 7.5 ਮਾਪੀ ਗਈ।
ਪੰਜਾਬ ਦੇ ਜਲੰਧਰ ਅਤੇ ਕਈ ਹੋਰ ਖੇਤਰਾਂ ਵਿਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਆਉਂਦੇ ਹੀ ਲੋਕ ਘਰਾਂ ਤੋਂ ਬਾਹਰ ਭੱਜੇ। ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਗਿਆ। ਉੱਤਰੀ-ਪੂਰਬੀ ਖੇਤਰਾਂ ਵਿਚ ਇਸ ਦਾ ਸਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ।
...ਅਤੇ ਮਸ਼ਹੂਰ ਪੰਜਾਬੀ ਸਿੰਗਰ ਹੈ ਮੇਰੀ ਮੌਤ ਦਾ ਜ਼ਿੰਮੇਵਾਰ
NEXT STORY