ਅੰਮ੍ਰਿਤਸਰ (ਸੰਜੀਵ) : ਗੋਲਡਨ ਐਵੇਨਿਊ ਵਾਸੀ ਨਵਦੀਪ ਸਿੰਘ ਦੀ ਪਤਨੀ ਪ੍ਰਭਜੋਤ ਕੌਰ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦੇ ਮਾਮਲੇ 'ਚ ਥਾਣਾ ਮਕਬੂਲਪੁਰਾ ਦੀ ਪੁਲਸ ਨੇ ਮ੍ਰਿਤਕਾ ਦੀ ਸੱਸ ਅੰਮ੍ਰਿਤ ਕੌਰ ਤੇ ਸਹੁਰੇ ਮਨੋਹਰਲਾਲ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ।
ਪ੍ਰਭਜੋਤ ਕੌਰ ਦੇ ਭਰਾ ਸਹਿਬ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ। ਭਰਾ ਸਾਹਿਬ ਸਿੰਘ ਨੇ ਦੱਸਿਆ ਕਿ ਜਦੋਂ ਉਹ ਭੈਣ ਨਾਲ ਮਿਲਨ ਉਸ ਦੇ ਸਹੁਰੇ ਘਰ ਪਹੁੰਚਿਆ ਤਾਂ ਉਸ ਦੀ ਲਾਸ਼ ਦੇਖ ਦੰਗ ਰਹਿ ਗਿਆ। ਮ੍ਰਿਤਕਾ ਦੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਬੇਟੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ।
ਪੇਕੇ ਧਿਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਬੇਟੀ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਪ੍ਰਤਾੜਿਤ ਕੀਤਾ ਜਾ ਰਿਹਾ ਸੀ। ਇਸੇ ਕਾਰਨ ਉਨ੍ਹਾਂ ਦੀ ਧੀ ਕਾਫੀ ਪ੍ਰੇਸ਼ਾਨ ਰਹਿੰਦੀ ਸੀ। ਇਸੇ ਦੌਰਾਨ ਵੀਰਵਾਰ ਰਾਤ ਉਨ੍ਹਾਂ ਦੇ ਦੋਹਤੇ ਨੇ ਫੋਨ 'ਤੇ ਸੂਚਨਾ ਦਿੱਤੀ ਕਿ ਮਾਂ ਨਾਲ ਝਗੜਾ ਹੋ ਰਿਹਾ ਹੈ ਅਤੇ ਅਗਲੇ ਦਿਨ ਜਦੋਂ ਉਹ ਬੇਟੀ ਦੇ ਘਰ ਗਏ ਤਾਂ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ।
ਚੰਡੀਗੜ੍ਹ 'ਚ ਖੁੱਲ੍ਹਿਆ ਪਹਿਲਾ ਡਾਕਘਰ ਏ. ਟੀ. ਐੱਮ.
NEXT STORY