ਲੁਧਿਆਣਾ : ਲਗਭਗ 3 ਮਹੀਨੇ ਤੋਂ ਸਿਵਲ ਹਸਪਤਾਲ ਵਿਚ ਭੁੱਖ ਹੜਤਾਲ 'ਤੇ ਬੈਠੇ ਸੂਰਤ ਸਿੰਘ ਖਾਲਸਾ ਨੂੰ ਵੀਰਵਾਰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਪਰ ਬਾਵਜੂਦ ਇਸ ਦੇ ਉਨ੍ਹਾਂ ਦਾ ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਜਾਰੀ ਹੈ। ਜਾਣਕਾਰੀ ਅਨੁਸਾਰ ਰਿਹਾਈ ਸਮੇਂ ਉਨ੍ਹਾਂ ਨੂੰ ਕਿਹਾ ਗਿਆ ਕਿ ਜਦੋਂ ਵੀ ਪੁਲਸ ਉਨ੍ਹਾਂ ਨੂੰ ਬੁਲਾਏਗੀ ਉਨ੍ਹਾਂ ਨੂੰ ਆਉਣਾ ਪਵੇਗਾ। ਸਰਵਿੰਦਰ ਕੌਰ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੇ ਪਿਤਾ ਦਾ ਇਹ ਸੰਘਰਸ਼ ਅਜੇ ਵੀ ਜਾਰੀ ਹੈ। ਉਸ ਨੇ ਦੱਸਿਆ ਕਿ ਜਦੋਂ ਤੱਕ ਸਜ਼ਾ ਪੂਰੀ ਕਰ ਚੁੱਕੇ 82 ਕੈਦੀਆਂ ਨੂੰ ਸਰਕਾਰ ਵਲੋਂ ਰਿਹਾਅ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਸਰਵਿੰਦਰ ਕੌਰ ਨੇ ਕਿਹਾ ਕਿ ਉਹ ਸ਼ਾਮ ਨੂੰ ਆਪਣੇ ਪਿਤਾ ਦਾ ਮੈਡੀਕਲ ਚੈਕਅਪ ਕਰਵਾਉਣ ਲਈ ਉਨ੍ਹਾਂ ਨੂੰ ਡਾਕਟਰ ਕੋਲ ਲੈ ਕੇ ਗਈ ਸੀ। ਗੌਰਤਲਬ ਹੈ ਕਿ ਸੂਰਤ ਸਿੰਘ ਖਾਲਸਾ 16 ਜਨਵਰੀ ਤੋਂ ਸਿਵਲ ਹਸਪਤਾਲ 'ਚ ਭੁੱਖ ਹੜਤਾਲ 'ਤੇ ਸਨ। ਇਸ ਤੋਂ ਪਹਿਲਾਂ ਉਹ ਆਪਣੇ ਪਿੰਡ 'ਚ ਹੀ ਭੁੱਖ ਹੜਤਾਲ 'ਤੇ ਬੈਠੇ ਸਨ ਜਦੋਂ ਉਨ੍ਹਾਂ ਦੀ ਹਾਲਤ ਵਿਗੜੀ ਤਾਂ ਜ਼ਿਲਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ।
ਭੈਣ ਨੂੰ ਐਸੀ ਹਾਲਤ 'ਚ ਦੇਖਿਆ ਕਿ ਭਰਾ ਦੇ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ (ਦੇਖੋ ਤਸਵੀਰਾਂ)
NEXT STORY