ਅਬੋਹਰ (ਸੁਨੀਲ)-ਬਾਬਾ ਦੀਪ ਸਿੰਘ ਨਗਰ ਵਾਸੀ ਕਰਤਾਰ ਸਿੰਘ ਪੁੱਤਰ ਕੇਸਰ ਤੇ ਉਸਦੀ ਪਤਨੀ ਸੁਰਜੀਤ ਕੌਰ ਨੇ ਨਗਰ ਥਾਣਾ 1 ਮੁਖੀ ਬਲਕਾਰ ਸਿੰਘ ਨੂੰ ਇਕ ਪ੍ਰਾਰਥਨਾ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਦੋ ਨੂੰਹਾਂ ਪੂਜਾ ਤੇ ਬੇਬੀ ਜਿਹੜੀਆਂ ਸਕੀਆਂ ਭੈਣਾਂ ਹਨ, ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਦੀਆਂ ਹਨ। ਉਨ੍ਹਾਂ ਨਾਲ ਤੀਜੀ ਭੈਣ ਕਾਲੋ ਵੀ ਉਨ੍ਹਾਂ ਨੂੰ ਪ੍ਰੇਸ਼ਾਨ ਕਰਦੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਕਰਤਾਰ ਸਿੰਘ ਨੇ ਦੱਸਿਆ ਕਿ ਉਹ ਰਿਟਾਇਰ ਸੈਨਿਕ ਹੈ ਅਤੇ ਪੈਨਸ਼ਨ ਲੈ ਕੇ ਘਰ 'ਚ ਗੁਜ਼ਾਰਾ ਕਰਦਾ ਹੈ। ਉਨ੍ਹਾਂ ਦੇ ਦੋਵੇਂ ਪੁੱਤਰ ਬਲਦੇਵ ਸਿੰਘ ਉਰਫ ਕਾਕਾ ਤੇ ਸੁਖਦੇਵ ਸਿੰਘ ਉਨ੍ਹਾਂ ਦੇ ਪੱਖ ਵਿਚ ਗੱਲ ਕਰਦੇ ਹਨ ਤਾਂ ਉਨ੍ਹਾਂ ਦੀਆਂ ਪਤਨੀਆਂ ਪੂਜਾ ਤੇ ਬੇਬੀ ਉਨ੍ਹਾਂ ਨੂੰ ਘਰ ਤੋਂ ਕੱਢ ਕੇ ਘਰ 'ਤੇ ਕਬਜ਼ਾ ਕਰਕੇ ਉਨ੍ਹਾਂ ਨੂੰ ਬਾਹਰ ਕੱਢਣਾ ਚਾਹੁੰਦੀਆਂ ਹਨ। ਦੰਪਤੀ ਨੇ ਨੂੰਹਾਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਜਾਂਚ ਨਗਰ ਥਾਣਾ ਮੁਖੀ ਬਲਕਾਰ ਸਿੰਘ ਨੇ ਸਹਾਇਕ ਸਬ-ਇੰਸਪੈਕਟਰ ਸਰਵਣ ਕੁਮਾਰ ਨੂੰ ਸੌਂਪ ਦਿੱਤੀ ਹੈ।
ਉੱਧਰ ਹਿੱਲੀ ਨੇਪਾਲ ਦੀ ਧਰਤੀ, ਇਧਰ ਹਿੱਲ ਗਏ ਹੁਸ਼ਿਆਰਪੁਰੀਏ
NEXT STORY