ਚੰਡੀਗੜ੍ਹ : ਚੰਡੀਗੜ੍ਹ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਨੇ ਸੁਖਪਾਲ ਖਹਿਰਾ ਦੇ ਮਾਮਲੇ 'ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਘੇਰਦੇ ਹੋਏ ਤਿੱਖੇ ਸ਼ਬਦਾਂ ਨਾਲ ਹਮਲਾ ਕੀਤਾ ਹੈ। ਸੂਬਾ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਾਦਲ ਪਰਿਵਾਰ ਪਾਰਟੀ ਦੀ ਜ਼ੁਬਾਨ ਬੰਦ ਕਰਨਾ ਚਾਹੁੰਦਾ ਹੈ। ਤੁਸੀਂ ਵੀ ਸੁਣੋ ਕਿਸ ਅੰਦਾਜ਼ ਵਿਚ ਸ. ਬਾਜਵਾ ਨੇ ਬਾਦਲ ਪਰਿਵਾਰ 'ਤੇ ਸ਼ਬਦੀ ਹਮਲਾ ਕੀਤਾ।
ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਕਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਨਹੀਂ ਸੋਚਿਆ, ਇਹ ਤਾਂ ਖਹਿਰਾ ਦੇ ਵਿਰੋਧੀਆਂ ਨੂੰ ਦਿਨੇ ਹੀ ਸੁਪਨੇ ਆ ਰਹੇ ਹਨ। ਇਸ ਮੌਕੇ ਸੁਖਪਾਲ ਖਹਿਰਾ ਅਤੇ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਨਾਗਰਾ ਬਾਜਵਾ ਦੇ ਨਾਲ ਸਨ।
ਕੈਨੇਡਾ ਜਾਣ ਵਾਲੇ ਪੜ੍ਹਣ ਇਹ ਖ਼ਬਰ!
NEXT STORY