ਧੂਰੀ (ਸੰਜੀਵ ਜੈਨ)- ਓਵਰਬ੍ਰਿਜ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਨੌਜਵਾਨ ਸੁਖਪਾਲ ਸਿੰਘ ਪੁੱਤਰ ਹਰੀ ਸਿੰਘ ਵਾਸੀ ਕਾਂਝਲੀ ਜੋ ਕਿ ਆਪਣੇ ਮੋਟਰਸਾਈਕਲ 'ਤੇ ਓਵਰਬ੍ਰਿਜ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ, ਨੂੰ ਕਿਸੇ ਤੇਜ਼ ਰਫਤਾਰ ਅਣਪਛਾਤੇ ਵਾਹਨ ਚਾਲਕ ਨੇ ਆਪਣੀ ਲਪੇਟ ਵਿਚ ਲੈ ਲਿਆ।
ਇਸ ਹਾਦਸੇ 'ਚ ਸੁਖਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵਲੋਂ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਕੀ ਤੁਸੀਂ ਵੀ ਸੁਣਿਆ ਹਨੀ ਸਿੰਘ ਦਾ ਇਹ ਸੁਨੇਹਾ (ਵੀਡੀਓ)
NEXT STORY