ਸੰਗਤ ਮੰਡੀ (ਮਨਜੀਤ)-ਥਾਣਾ ਸੰਗਤ ਦੀ ਪੁਲਸ ਵਲੋਂ ਪਿੰਡ ਫੁੱਲੋ ਮਿੱਠੀ ਵਿਖੇ ਪਿੰਡ ਦੇ ਹੀ ਇਕ ਵਿਅਕਤੀ ਨੂੰ 2 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ, ਜਦ ਉਹ ਪਿੰਡ ਫੁੱਲੋ ਮਿੱਠੀ ਨਜ਼ਦੀਕ ਪਹੁੰਚੇ ਤਾਂ ਇਕ ਵਿਅਕਤੀ ਸ਼ੱਕੀ ਹਾਲਤ 'ਚ ਸੰਗਤ ਮੰਡੀ ਵਾਲੇ ਪਾਸਿਓਂ ਹੱਥ 'ਚ ਥੈਲਾ ਫੜ ਕੇ ਆ ਰਿਹਾ ਸੀ, ਜਦ ਪੁਲਸ ਪਾਰਟੀ ਨੇ ਉਸ ਨੂੰ ਰੋਕ ਕੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 2 ਕਿੱਲੋ ਭੁੱਕੀ ਬਰਾਮਦ ਹੋਈ।
ਇਸ ਵਿਅਕਤੀ ਦੀ ਪਛਾਣ ਅਜਮੇਰ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਫੁੱਲੋ ਮਿੱਠੀ ਵਜੋਂ ਕੀਤੀ ਗਈ ਹੈ। ਪੁਲਸ ਵਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
NEXT STORY